🔥 TRENDING Tripura Fisheries to Sell 10,117 kg Fi... Himachal Apple Crop Suffers as Delayed... Madhya Pradesh CM Mohan Yadav Declares... ઇડર પોલીસે સજા વોરન્ટમાં નાસતા ફરતા આર... વડોદરા કોર્ટમાં હાઈવોલ્ટેજ ડ્રામા: જજન... नव जीवन फाउंडेशन ने नशा मुक्ति अभियान...
17 Oct 2026•
ગુજરાતી मराठी ਪੰਜਾਬੀ বাংলা
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
Religion

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ

✍️ Reporter: Shamsher Singh 🗓 17 Oct 2026, 12:28 AM 👁 10
Share: 💬 WhatsApp 📘 Facebook 𝕏 Post

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
‎Friday, Oct 16, 2026।
‎ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਈਆ ਕਰਾਕ ਦੇਣ ਤੋਂ ਇਲਾਵਾ ਹੋਰ ਵੀ ਕਈ ਫੈਸਲੇ ਵਿਚਾਰੇ ਗਏ ਹਨ। ਸਿੰਘ ਸਾਹਿਬ ਨੇ ਜੀਵਨ ਸਿੰਘ ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਦੇ ਉਲਟ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ, ਚਵਰ ਛਤਰ ਤਖ਼ਤ ਦੇ ਮਾਲਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਮਸਲੇ ਨੂੰ ਵਿਚਾਰਿਆ ਹੈ।
‎ਸਿੰਘ ਸਾਹਿਬ ਨੇ ਕਿਹਾ ਜੀਵਨ ਸਿੰਘ ਬਗੀਚੀ ਵਾਲੇ ਨੂੰ ਗੁਰਬਾਣੀ ਸਿੱਖ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਆਸ਼ੇ ਅਨੁਸਾਰ ਸੋਝੀ ਨਹੀਂ ਹੈ। ਇਸ ਲਈ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ ਕਰਨ ’ਤੇ ਰੋਕ ਲਗਾਈ ਜਾਂਦੀ ਹੈ।
📲Get App