🔥 TRENDING बांदा: यमुना नदी पुल के क्षतिग्रस्त हो... ग्राम पंचायत बलबहरा के दमकी टोला में द... हजारीबाग में विद्युत व्यवस्था सुधार के... અમદાવાદમાં ટ્રાફિક જામથી વાહનચાલકો પરે... सरळगाव व खुटल बंगला येथे 'उन्नती प्रकल... *ಬೀದರ ಜಿಲ್ಲೆಯ ಫ್ರೀಡಂ ಟಿವಿ ವರದಿಗಾರ ಓಂಕಾ...
16 Oct 2026•
ગુજરાતી मराठी ਪੰਜਾਬੀ বাংলা
ਨਥਾਣਾ ਸਕੂਲ ਵਿੱਚ ਆਫ਼ਤਾਂ ਦੇ ਜੋਖਮ ਘਟਾਉਣ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਨਥਾਣਾ ਸਕੂਲ ਵਿੱਚ ਆਫ਼ਤਾਂ ਦੇ ਜੋਖਮ ਘਟਾਉਣ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

✍️ Reporter: Jiwan kumar 🗓 16 Oct 2026, 06:14 PM 👁 8
Share: 💬 WhatsApp 📘 Facebook 𝕏 Post

ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਥਾਣਾ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭੂਚਾਲ, ਹੜ੍ਹਾਂ ਅਤੇ ਹੋਰ ਆਫ਼ਤਾਂ ਦੌਰਾਨ ਸੁਰੱਖਿਆ ਉਪਾਅ ਅਪਣਾਉਣ ਬਾਰੇ ਜਾਗਰੂਕ ਕੀਤਾ ਗਿਆ। ਲੇਖ ਲਿਖਣ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜੇ ਮੌਕੇ ਲੇਖ ਲਿਖਣ ਤੇ ਭਾਸ਼ਣ ਮੁਕਾਬਲੇ; ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ

ਬਠਿੰਡਾ, 16 ਅਕਤੂਬਰ (ਜੀਵਨ ਬਾਂਸਲ): ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਥਾਣਾ ਵਿਖੇ ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭੂਚਾਲ, ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਸਾਵਧਾਨੀਆਂ ਵਰਤਣ ਅਤੇ ਜਾਨੀ-ਮਾਲੀ ਨੁਕਸਾਨ ਘਟਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜਾ ਹਰ ਸਾਲ 13 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਅਤੇ ਮਨੁੱਖੀ ਗਤੀਵਿਧੀਆਂ ਕਾਰਨ ਪੈਦਾ ਹੋਣ ਵਾਲੀਆਂ ਆਫ਼ਤਾਂ ਦੇ ਜੋਖਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਨੁਕਸਾਨ ਘਟਾਉਣ ਲਈ ਲੋੜੀਂਦੇ ਉਪਰਾਲਿਆਂ ਬਾਰੇ ਜਾਣਕਾਰੀ ਦੇਣਾ ਹੈ।

ਸਕੂਲ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭੂਚਾਲ, ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਫ਼ਤ ਦੇ ਸਮੇਂ ਸੁਰੱਖਿਆ ਉਪਾਅ ਅਪਣਾਉਣ, ਸਾਵਧਾਨੀ ਵਰਤਣ ਅਤੇ ਸੰਭਾਵੀ ਖ਼ਤਰਿਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਸਮਝਾਇਆ।

ਪ੍ਰੋਗਰਾਮ ਦੌਰਾਨ ਲਗਭਗ 100 ਵਿਦਿਆਰਥੀਆਂ ਲਈ ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਮੈਡਮ ਰਿਚਾ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੇਰਾ ਯੁਵਾ ਭਾਰਤ, ਬਠਿੰਡਾ ਦੇ ਯੁਵਾ ਵਲੰਟੀਅਰ ਹਰਵਿੰਦਰ ਸਿੰਘ, ਮਨਦੀਪ ਕੌਰ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
📲Get App