🔥 TRENDING પાટણ ખાતે જિલ્લા કલેક્ટરશ્રી ડૉ. પ્રશા... जैथरा: सनशाइन ग्लोबल एकेडमी में 18 अक्... समस्तीपुर: हरी मिर्च लदी पिकअप के चालक... समस्तीपुर: हरी मिर्च लदी पिकअप के चालक... समस्तीपुर: हरी मिर्च लदी पिकअप के चालक... Garba Turns into Major Revenue Stream...
17 Oct 2026•
ગુજરાતી मराठी ਪੰਜਾਬੀ বাংলা
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Politics

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

✍️ Reporter: Shamsher Singh 🗓 17 Oct 2026, 09:00 PM 👁 10
Share: 💬 WhatsApp 📘 Facebook 𝕏 Post

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Need24,Oct17,2026,‎ਪੰਜਾਬ ਕਾਂਗਰਸ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਕਾਂਗਰਸ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉੱਤੇ ਲਿਸਟ ਸਾਂਝੀ ਕਰਦੇ ਹੋਏ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
‎ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ''ਮੈਂ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸ਼੍ਰੀ ਕੇ. ਸੀ. ਵੇਣੂਗੋਪਾਲ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ 'ਵੋਟ ਬਚਾਓ, ਦੇਸ਼ ਬਚਾਓ' ਮੁਹਿੰਮ ਤਹਿਤ AICC ਸੁਪਰਵਾਈਜ਼ਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
‎ਵੋਟ ਪਾਉਣ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਇਸ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਦਲੇਰੀ ਅਤੇ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਜਾਣਾ ਚਾਹੀਦਾ ਹੈ। ਇਸ ਮੁਹਿੰਮ ਰਾਹੀਂ, ਅਸੀਂ ਚੋਣ ਪਾਰਦਰਸ਼ਤਾ, ਲੋਕਤੰਤਰਿਕ ਜਵਾਬਦੇਹੀ ਅਤੇ ਹਰ ਨਾਗਰਿਕ ਦੀ ਆਵਾਜ਼ ਲਈ ਮਜ਼ਬੂਤੀ ਨਾਲ ਖੜ੍ਹੇ ਹੋਵਾਂਗੇ।
📲Get App