🔥 TRENDING কেন্দ্রীয় স্বরাষ্ট্র ও সমবায় মন্ত্রী শ... Prabhas Stars in New Diwali Film 'Spir... CRPF Soldier Found Dead by Suicide in... Rane Faces Public Backlash Over SGDH F... GFP Threatens Court Action Over Allege... Goa Police Register FIR Against CJP Pr...
18 Oct 2026•
ગુજરાતી मराठी ਪੰਜਾਬੀ বাংলা
Local

ਡੇਰਾਬੱਸੀ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਇੰਸਪੈਕਟਰ ਦਰਬਾਰਾ ਸਿੰਘ ਨੇ ਸੰਭਾਲੀ ਜ਼ਿੰਮੇਵਾਰੀ

✍️ Reporter: Gaurav Sharma 🗓 18 Oct 2026, 03:09 PM 👁 17
Watch on: ▶️ YouTube
Share: 💬 WhatsApp 📘 Facebook 𝕏 Post

ਡੇਰਾਬੱਸੀ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਇੰਸਪੈਕਟਰ ਦਰਬਾਰਾ ਸਿੰਘ ਨੇ ਸੰਭਾਲੀ ਜ਼ਿੰਮੇਵਾਰੀ

ਡੇਰਾਬੱਸੀ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਇੰਸਪੈਕਟਰ ਦਰਬਾਰਾ ਸਿੰਘ ਨੇ ਸੰਭਾਲੀ ਜ਼ਿੰਮੇਵਾਰੀ
ਸਪੈਸ਼ਲ ਸੈੱਲ ਅਤੇ ਐਂਟੀ ਨਾਰਕੋਟਿਕਸ ਵਿੱਚ ਹੋਏ ਜੁਆਇਨ, ਪੂਰੇ ਡੇਰਾਬੱਸੀ ਇਲਾਕੇ ’ਤੇ ਰਹੇਗੀ ਨਜ਼ਰ
ਫਿਰੌਤੀ, ਲੁੱਟ-ਖੋਹ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ
ਡੇਰਾਬੱਸੀ ਇਲਾਕੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਇੰਸਪੈਕਟਰ ਦਰਬਾਰਾ ਸਿੰਘ ਸਪੈਸ਼ਲ ਸੈੱਲ ਐਂਟੀ ਨਾਰਕੋਟਿਕਸ ਵਿੱਚ ਜੁਆਇਨ ਹੋਏ ਹਨ। ਡੇਰਾਬੱਸੀ ਇਲਾਕੇ ਵਿੱਚ ਨਸ਼ਾ ਤਸਕਰੀ ਸਮੇਤ ਹੋਰ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣਗੇ।
ਜ਼ਿੰਮੇਵਾਰੀ ਸੰਭਾਲਦਿਆਂ ਇੰਸਪੈਕਟਰ ਦਰਬਾਰਾ ਸਿੰਘ ਨੇ ਨਸ਼ਾ ਤਸਕਰਾਂ, ਫਿਰੌਤੀ ਮੰਗਣ ਵਾਲਿਆਂ, ਲੁੱਟ-ਖੋਹ ਕਰਨ ਵਾਲਿਆਂ ਅਤੇ ਗੈਂਗਵਾਦ ਨਾਲ ਜੁੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਪੁਲਿਸ ਨੂੰ ਕਿਸੇ ਵੀ ਅਪਰਾਧਿਕ ਗਤੀਵਿਧੀ ਸਬੰਧੀ ਜਾਣਕਾਰੀ ਮਿਲਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਗੈਂਗਵਾਦ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਵੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ।
ਮੈਡੀਕਲ ਸਟੋਰ ਸੰਚਾਲਕਾਂ ਨੂੰ ਇੰਸਪੈਕਟਰ ਦਰਬਾਰਾ ਸਿੰਘ ਦੀ ਸਖ਼ਤ ਚਿਤਾਵਨੀ
ਇੰਸਪੈਕਟਰ ਦਰਬਾਰਾ ਸਿੰਘ ਨੇ ਖ਼ਾਸ ਤੌਰ ’ਤੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਮਾਲਕ ਬਿਨਾਂ ਡਾਕਟਰੀ ਪਰਚੀ ਦੇ ਨੌਜਵਾਨਾਂ ਨੂੰ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਗੋਲੀਆਂ ਜਾਂ ਕੈਪਸੂਲ ਵੇਚਦਾ ਫੜਿਆ ਗਿਆ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦਵਾਈਆਂ ਵੇਚਣ ਵਾਲਿਆਂ ਦੇ ਨਾਲ-ਨਾਲ ਜਾਂਚ ਦੌਰਾਨ ਕਾਨੂੰਨ ਦੀ ਉਲੰਘਣਾ ਸਾਹਮਣੇ ਆਉਣ ’ਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਬਿਨਾਂ ਲੋੜੀਂਦੀ ਪਰਚੀ ਦੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦਾ ਮੁੱਖ ਮਕਸਦ ਡੇਰਾਬੱਸੀ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ, ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
📲Get App