🔥 TRENDING Rockfall Near Khanna Douraha Bridge Th... Protest Outside AAP Legislators’ Homes... CBI Stops Punjab CM’s OSD Vehicle, Ord... Pawan Singh publicly apologises to Aks... Google Maps Shortcut Linked to Gwalior... Kin accuse authorities of delayed resc...
19 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ

✍️ Reporter: Shamsher Singh 🗓 19 Oct 2026, 02:34 PM 👁 18
Watch on: ▶️ YouTube
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ

ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ
‎Monday, Oct 19, 2026।
‎ਮਾਨਸਾ (ਵੈੱਬ ਡੈਸਕ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਅਮਿਤ ਸ਼ਾਹ ਦੇ ਦੌਰੇ 'ਤੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਖ਼ਾਸ ਅਪੀਲ ਕਰਦੇ ਕਿਹਾ ਕਿ ਮੈਨੂੰ ਪਤਾ ਲੱਗਿਆ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਡੇ ਪਰਿਵਾਰ ਨੂੰ ਮਿਲਣਾ ਚਾਹੁੰਦੇ ਹਨ। ਗ੍ਰਹਿ ਮੰਤਰੀ ਧਰਨੇ 'ਤੇ ਆਉਣ ਦੀ ਬਜਾਏ ਸਾਨੂੰ ਨਿੱਜੀ ਤੌਰ 'ਤੇ ਮਿਲ ਸਕਦੇ ਹਨ ਅਤੇ ਸਾਨੂੰ ਨੂੰ ਇਨਸਾਫ਼ ਦਿਵਾ ਸਕਦੇ ਹਨ।
‎ਇਸ ਤੋਂ ਇਲਾਵਾ ਪਰਿਵਾਰ ਨੇ ਸਮੂਹ ਸੰਗਤ ਅਤੇ ਵੀਡੀਓ ਬਣਾਉਣ ਵਾਲਿਆਂ ਨੂੰ ਖ਼ਾਸ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਬਿਆਨਾਂ ਨੂੰ ਕੱਟ-ਵੱਢ ਕੇ ਸੋਸ਼ਲ ਮੀਡੀਆ 'ਤੇ ਨਾ ਪਾਇਆ ਜਾਵੇ। ਪਰਵਿੰਦਰ ਝੋਟਾ ਦੀ ਪਤਨੀ ਨੇ ਸਪੱਸ਼ਟ ਕੀਤਾ ਕਿ ਉਹ ਜਾਂ ਉਨ੍ਹਾਂ ਦੇ ਪਿਤਾ ਰੋਜ਼ਾਨਾ ਸਟੇਜਾਂ 'ਤੇ ਨਹੀਂ ਬੋਲਦੇ ਹਨ, ਜਿਸ ਕਰਕੇ ਕਈ ਵਾਰ ਕੋਈ ਗੱਲ ਮੂੰਹੋਂ ਨਿਕਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀਡੀਓਜ਼ ਵਿੱਚੋਂ ਛੋਟੇ ਕਲਿੱਪ ਕੱਟ ਕੇ ਪਾਏ ਜਾਂਦੇ ਹਨ ਤਾਂ ਇਹ ਭੁਲੇਖਾ ਪੈਂਦਾ ਹੈ ਜਿਵੇਂ ਉਹ ਕਿਸੇ ਦਾ ਵਿਰੋਧ ਕਰ ਰਹੇ ਹੋਣ। ਪਰਿਵਾਰ ਨੇ ਅਜਿਹੀਆਂ ਵੀਡੀਓ ਕਲਿੱਪਾਂ ਸਾਂਝੀਆਂ ਨਾ ਕਰਨ ਦੀ ਬੇਨਤੀ ਕਰਦਿਆਂ ਸਾਰੀ ਦੁਨੀਆ ਵਿੱਚੋਂ ਮਿਲ ਰਹੇ ਸਾਥ ਅਤੇ ਸਮਰਥਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ।
‎ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਪਰਵਿੰਦਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਨੇ ਜਿੱਥੇ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ, ਉਥੇ ਹੀ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਸ਼ਾਹ ਦੇ ਆਉਣ ਦਾ ਸਵਾਗਤ ਕਰਨ ਦੀ ਗੱਲ ਕਰਦਿਆਂ ਆਖਿਆ ਸੀ ਕਿ ਉਨ੍ਹਾਂ ਦਾ ਕਿਸੇ ਵੱਲੋਂ ਵਿਰੋਧ ਨਾ ਕੀਤਾ ਜਾਵੇ। ਭੀਮ ਸਿੰਘ ਨੇ ਇਹ ਵੀ ਕਿਹਾ ਕਿ ਸਿਰਫ਼ ਕੇਂਦਰ ਹੀ ਹੈ ਜੋ ਉਨ੍ਹਾਂ ਨੂੰ ਇਨਸਾਫ਼ ਦਿਵਾ ਸਕਦਾ ਹੈ, ਹੋਰ ਉਨ੍ਹਾਂ ਨੂੰ ਕਿਸੇ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਾਰਟੀ ਦਾ ਕੋਈ ਵਿਅਕਤੀ ਧਰਨੇ ਵਿਚ ਆਉਂਦਾ ਹੈ ਤਾਂ ਉਸ ਦਾ ਵਿਰੋਧ ਨਾ ਕੀਤਾ ਜਾਵੇ।
‎
‎ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਾਹ ਵੱਲੋਂ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਗੱਲ ਸਾਹਮਣੇ ਆਈ ਹੈ। ਦੂਜੇ ਪਾਸੇ ਝੋਟਾ ਕਤਲ ਕਾਂਡ ਦੇ ਸਬੰਧ 'ਚ ਬਣਾਈ ਗਈ ਸੰਘਰਸ਼ ਕਮੇਟੀ ਨੇ ਅਮਿਤ ਸ਼ਾਹ ਦੇ ਮਾਨਸਾ ਦੌਰੇ ਅਤੇ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਤਜਵੀਜ਼ਤ ਮੁਲਾਕਾਤ ਦਾ ਵਿਰੋਧ ਕੀਤਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਮੰਚ 'ਤੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਝੋਟਾ ਦੇ ਪਿਤਾ ਭੀਮ ਸਿੰਘ ਨੇ ਰੋਸ ਪ੍ਰਦਰਸ਼ਨ ਨਾਲ ਜੁੜੇ ਕੁਝ ਲੋਕਾਂ 'ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਹੀ ਫ਼ੈਸਲੇ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਲਈ ਇਨਸਾਫ਼ ਦਿਵਾਉਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਆਉਣ ਵਾਲੇ ਕਿਸੇ ਵੀ ਸਿਆਸੀ ਆਗੂ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ।
📲Get App