🔥 TRENDING Fire engulfs Siwan market, AC shop cyl... Sapna Chaudhary urges artist safety ru... बिजली विभाग की लापरवाही, झूलते हाई-वोल... आंगनबाड़ी कार्यकर्ताओं के मानदेय में च... ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿ... राजस्थान की संस्कृति को देखने के लिए च...
19 Oct 2026•
ગુજરાતી मराठी ਪੰਜਾਬੀ বাংলা
Politics

ਪਰਮਿੰਦਰ ਝੋਟਾ ਕਤਲ ਕਾਂਡ: ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਕੁਲਜੀਤ ਰੰਧਾਵਾ ਦੀ ਰਿਹਾਇਸ਼ ਦਾ ਘਿਰਾਓ, ਸੌਂਪਿਆ ‘ਲਾਹਨਤ ਪੱਤਰ’

✍️ Reporter: Gaurav Sharma 🗓 19 Oct 2026, 08:23 PM 👁 23
Share: 💬 WhatsApp 📘 Facebook 𝕏 Post

ਪਰਮਿੰਦਰ ਝੋਟਾ ਕਤਲ ਕਾਂਡ: ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਕੁਲਜੀਤ ਰੰਧਾਵਾ ਦੀ ਰਿਹਾਇਸ਼ ਦਾ ਘਿਰਾਓ, ਸੌਂਪਿਆ ‘ਲਾਹਨਤ ਪੱਤਰ’

ਪਰਮਿੰਦਰ ਝੋਟਾ ਕਤਲ ਕਾਂਡ: ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਕੁਲਜੀਤ ਰੰਧਾਵਾ ਦੀ ਰਿਹਾਇਸ਼ ਦਾ ਘਿਰਾਓ, ਸੌਂਪਿਆ ‘ਲਾਹਨਤ ਪੱਤਰ’
​
ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ੇ ਅਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ; ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ

ਡੇਰਾਬੱਸੀ, 19 ਅਕਤੂਬਰ
ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਾਧਾਰੀ ਧਿਰ ਵਿਰੁੱਧ ਭੜਕ ਉੱਠਿਆ ਹੈ। ਪਰਮਿੰਦਰ ਝੋਟਾ ਐਕਸ਼ਨ ਕਮੇਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਸੰਗਠਨਾਂ ਦੇ ਕਾਰਕੁਨਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਧਾਇਕ ਦੇ ਰਿਹਾਇਸ਼ ’ਤੇ ਮੌਜੂਦ ਨਾ ਹੋਣ ਦੀ ਜਾਣਕਾਰੀ ਦੇਣ ਨਾਲ ਪ੍ਰਦਰਸ਼ਨਕਾਰੀਆਂ ਦਾ ਰੋਹ ਹੋਰ ਭੜਕ ਗਿਆ। ਬਾਅਦ ਵਿੱਚ ਵਿਧਾਇਕ ਦੇ ਸਿਆਸੀ ਸਲਾਹਕਾਰ ਰਾਹੁਲ ਕੌਸ਼ਿਕ ਨੇ ਜਥੇਬੰਦੀਆਂ ਤੋਂ ‘ਲਾਹਨਤ ਪੱਤਰ’ ਪ੍ਰਾਪਤ ਕੀਤਾ। ਇਸ ਮੌਕੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਕਥਿਤ ਸਿਆਸੀ ਅਤੇ ਪੁਲਿਸ ਸਰਪ੍ਰਸਤੀ ਮਿਲ ਰਹੀ ਹੈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ.ਜੀ.ਪੀ. ਤੋਂ ਅਸਤੀਫ਼ੇ, ਝੋਟਾ ਦਾ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਉਣ, ਕਤਲ ਦੀ ਸੀ.ਬੀ.ਆਈ. ਜਾਂਚ, ਸਬੰਧਿਤ ਐੱਸ.ਐੱਚ.ਓ., ਡੀ.ਐੱਸ.ਪੀ. ਅਤੇ ਡਰੱਗ ਇੰਸਪੈਕਟਰ ਨੂੰ ਬਰਖ਼ਾਸਤ ਕਰਨ ਅਤੇ ਘਟਨਾ ਵਾਲੀ ਦੁਕਾਨ ਵਿੱਚ ਝੋਟਾ ਦਾ ਬੁੱਤ ਸਥਾਪਿਤ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਰਣਜੀਤ ਸਿੰਘ ਰਾਣਾ ਭਗਵਾਨਪੁਰ, ਗੁਰਪ੍ਰੀਤ ਸਿੰਘ ਜਾਸਤਨਾ ਕਲਾਂ, ਜਗਤਾਰ ਸਿੰਘ, ਨਿੱਕਾ ਸਿੰਘ ਝਰਮੜੀ, ਗੁਰਪਾਲ ਸਿੰਘ, ਧਰਮ ਸਿੰਘ ਦੱਪਰ, ਲਖਵਿੰਦਰ ਸਿੰਘ ਹੈਪੀ, ਜਸਵੰਤ ਸਿੰਘ ਕੁਰਲੀ, ਭਿੰਦਰ ਖੇੜੀ ਜੱਟਾਂ, ਲਖਵਿੰਦਰ ਸਿੰਘ ਲੱਖੀ ਸਾਧਾਪੁਰ, ਅਤਿੰਦਰ ਸਿੰਘ, ਮਨਜੀਤ ਸਿੰਘ ਜਲਾਲਪੁਰ, ਮਨਦੀਪ ਸਿੰਘ ਬੜਾਨਾ, ਗੁਰਬਿੰਦਰ ਸਿੰਘ, ਸੁਰਜਣ ਸਿੰਘ, ਜਸਵਿੰਦਰ ਸਿੰਘ, ਬਿਜਲੀ ਕਾਮਿਆਂ ਦੇ ਆਗੂ ਏਕਮ ਸਿੱਧੂ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦੇ ਬਲਜੀਤ ਸਿੰਘ ਭਾਂਖਰਪੁਰ ਸਮੇਤ ਵੱਡੀ ਗਿਣਤੀ ਵਿੱਚ ਕਾਰਕੁਨ ਹਾਜ਼ਰ ਸਨ।
ਫੋਟੋ ਕੈਪਸ਼ਨ
ਡੇਰਾਬੱਸੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਰਿਹਾਇਸ਼ ਤੇ ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨ ਅਤੇ ਪਾਰਟੀ ਜਥੇਬੰਦੀਆਂ ਦੇ ਮੈਂਬਰ ਰੋਸ ਪ੍ਰਦਰਸ਼ਨ ਕਰਦੇ ਹੋਏ।
📲Get App