🔥 TRENDING Houses set ablaze in abandoned village... Congress blames BJP for continued Mani... Meghalaya Minister Wailadmiki Shylla I... Meghalaya Clinch Narrow 3-Run Victory... Meghalaya CM: Government's development... Tripura Sets 6,000‑Ha Target for Oil P...
21 Oct 2026•
ગુજરાતી मराठी ਪੰਜਾਬੀ বাংলা
Local

ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਸਵਿਫਟ ਕਾਰ; ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

✍️ Reporter: Gaurav Sharma 🗓 21 Oct 2026, 08:33 PM 👁 14
Share: 💬 WhatsApp 📘 Facebook 𝕏 Post

ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਸਵਿਫਟ ਕਾਰ; ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਸਵਿਫਟ ਕਾਰ; ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਭਗਵਾਨਪੁਰ ਨੇੜੇ ਵਾਪਰਿਆ ਹਾਦਸਾ, ਜ਼ਖ਼ਮੀ ਪੀ.ਜੀ.ਆਈ. ਚੰਡੀਗੜ੍ਹ ਰੈਫਰ
ਡੇਰਾਬੱਸੀ, 21 ਅਕਤੂਬਰ (ਗੁਰਜੀਤ) - ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਭਗਵਾਨਪੁਰ ਦੇ ਨੇੜੇ ਸੜਕ ਕਿਨਾਰੇ ਬਿਨਾਂ ਲਾਈਟ ਅਤੇ ਰਿਫਲੈਕਟਰ ਤੋਂ ਖੜ੍ਹੇ ਇੱਕ ਟਰਾਲੇ ਨਾਲ ਸਵਿਫਟ ਕਾਰ ਟਕਰਾ ਗਈ। ਹਾਦਸੇ ਵਿੱਚ ਕਾਰ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਸਵਨ ਕੁਮਾਰ ਪੁੱਤਰ ਰਕਮ ਸਿੰਘ ਵਾਸੀ ਪਿੰਡ ਬਾਗੋਵਾਲੀ, ਜ਼ਿਲ੍ਹਾ ਮੁਜ਼ੱਫਰਨਗਰ (ਉੱਤਰ ਪ੍ਰਦੇਸ਼), ਹਾਲ ਵਾਸੀ ਪਿੰਡ ਪੰਡਵਾਲਾ, ਡੇਰਾਬੱਸੀ ਵਜੋਂ ਹੋਈ ਹੈ, ਜਦਕਿ ਜ਼ਖ਼ਮੀਆਂ ਦੀ ਪਛਾਣ ਬਾਦਲ ਅਤੇ ਵਨੀਤ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਪੰਡਵਾਲਾ, ਡੇਰਾਬੱਸੀ ਦੇ ਵਾਸੀ ਸੋਨੂੰ ਪੁੱਤਰ ਬ੍ਰਿਜਪਾਲ ਨੇ ਦੱਸਿਆ ਕਿ ਬੀਤੇ ਸੋਮਵਾਰ ਉਹ ਆਪਣੇ ਦੋਸਤਾਂ ਨਾਲ ਰਾਤ ਕਰੀਬ 2:00 ਵਜੇ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਡੇਰਾਬੱਸੀ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਭਗਵਾਨਪੁਰ ਦੇ ਨੇੜੇ ਪਹੁੰਚੇ ਤਾਂ ਸੜਕ ਕਿਨਾਰੇ ਇੱਕ ਟਰਾਲਾ ਬਿਨਾਂ ਲਾਈਟ ਅਤੇ ਰਿਫਲੈਕਟਰ ਤੋਂ ਖੜ੍ਹਾ ਸੀ। ਸਾਹਮਣੇ ਤੋਂ ਆ ਰਹੇ ਵਾਹਨਾਂ ਦੀਆਂ ਲਾਈਟਾਂ ਪੈਣ ਕਾਰਨ ਕਾਰ ਚਾਲਕ ਸਵਰਨ ਕੁਮਾਰ ਨੂੰ ਸੜਕ ਕਿਨਾਰੇ ਖੜ੍ਹਾ ਟਰਾਲਾ ਦਿਖਾਈ ਨਹੀਂ ਦਿੱਤਾ ਅਤੇ ਉਨ੍ਹਾਂ ਦੀ ਕਾਰ ਸਿੱਧੀ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਸਵਰਨ ਕੁਮਾਰ ਨੇ ਦਮ ਤੋੜ ਦਿੱਤਾ। ਉੱਥੇ ਹੀ, ਗੰਭੀਰ ਰੂਪ ਵਿੱਚ ਜ਼ਖ਼ਮੀ ਬਾਦਲ ਅਤੇ ਵਨੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਰੈਫਰ ਕਰ ਦਿੱਤਾ ਗਿਆ। ਉੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਦੋਵਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੋਨੂੰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਸਵਨ ਕੁਮਾਰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
📲Get App