🔥 TRENDING Retired Customs Officer Murdered Over... Devās Bengali Community Celebrates Dur... Roadways bus hits teacher in Alwar, dr... ''ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾ... भागलपुर के मारवाड़ी पाठशाला में दुर्गा... जैथरा में विजयदशमी पर रावण दहन कार्यक्...
21 Oct 2026•
ગુજરાતી मराठी ਪੰਜਾਬੀ বাংলা
Local

ਡੇਰਾਬੱਸੀ-ਬਰਵਾਲਾ ਮਾਰਗ 'ਤੇ ਟਰੱਕ ਨੇ ਕਾਰ ਨੂੰ ਮਾਰੀ ਜ਼ਬਰਦਸਤ ਟੱਕਰ; ਏਅਰਬੈਗ ਖੁੱਲ੍ਹਣ ਕਾਰਨ ਬਚੀ ਪਤੀ-ਪਤਨੀ ਦੀ ਜਾਨ

✍️ Reporter: Gaurav Sharma 🗓 21 Oct 2026, 08:45 PM 👁 19
Watch on: ▶️ YouTube
Share: 💬 WhatsApp 📘 Facebook 𝕏 Post

ਡੇਰਾਬੱਸੀ-ਬਰਵਾਲਾ ਮਾਰਗ 'ਤੇ ਟਰੱਕ ਨੇ ਕਾਰ ਨੂੰ ਮਾਰੀ ਜ਼ਬਰਦਸਤ ਟੱਕਰ; ਏਅਰਬੈਗ ਖੁੱਲ੍ਹਣ ਕਾਰਨ ਬਚੀ ਪਤੀ-ਪਤਨੀ ਦੀ ਜਾਨ

ਡੇਰਾਬੱਸੀ-ਬਰਵਾਲਾ ਮਾਰਗ 'ਤੇ ਟਰੱਕ ਨੇ ਕਾਰ ਨੂੰ ਮਾਰੀ ਜ਼ਬਰਦਸਤ ਟੱਕਰ; ਏਅਰਬੈਗ ਖੁੱਲ੍ਹਣ ਕਾਰਨ ਬਚੀ ਪਤੀ-ਪਤਨੀ ਦੀ ਜਾਨ
ਡੇਰਾਬੱਸੀ, 21 ਅਕਤੂਬਰ
ਡੇਰਾਬੱਸੀ-ਬਰਵਾਲਾ ਮਾਰਗ 'ਤੇ ਪੈਂਦੇ ਪਿੰਡ ਸੈਦਪੁਰਾ ਨੇੜੇ ਬੁੱਧਵਾਰ ਸਵੇਰੇ ਕਰੀਬ 11 ਵਜੇ ਇਕ ਟਰੱਕ ਨੇ ਸਵਿਫਟ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦੇ ਦੋਵੇਂ ਏਅਰਬੈਗ ਖੁੱਲ੍ਹ ਗਏ। ਹਾਦਸੇ ਵਿੱਚ ਜ਼ਖ਼ਮੀ ਹੋਏ ਪਤੀ-ਪਤਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਇਵਾਲੀ (ਬਰਵਾਲਾ) ਦੇ ਵਸਨੀਕ ਜਸਵੀਰ ਸਿੰਘ ਆਪਣੀ ਪਤਨੀ ਨਾਲ ਕਾਰ ਵਿੱਚ ਸਵਾਰ ਹੋ ਕੇ ਕਿਸੇ ਕੰਮ ਦੇ ਸਿਲਸਿਲੇ ਵਿੱਚ ਮੋਹਾਲੀ ਜਾ ਰਹੇ ਸਨ। ਜਦੋਂ ਉਹ ਪਿੰਡ ਸੈਦਪੁਰਾ ਦੇ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੇ ਇਕ ਟਰੱਕ ਨੇ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਦੇ ਹੋਏ ਉਨ੍ਹਾਂ ਦੀ ਸਵਿਫਟ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਲੱਗਦਿਆਂ ਹੀ ਕਾਰ ਦੇ ਦੋਵੇਂ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਪਤੀ-ਪਤਨੀ ਦਾ ਗੰਭੀਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ ਅਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਹੀ ਆਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
📲Get App