🔥 ट्रेंडिंग ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI... Mathura kosi कोसीकला अनाज मंडी में राव... રાજકોટ સિવિલ હોસ્પિટલના કર્મચારીઓમાં ર... ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾ... ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IM... सातारा में ट्रक टक्कर के बाद एसयूवी‑टे...
21 अक्टू. 2026•
ગુજરાતી मराठी ਪੰਜਾਬੀ বাংলা
जीवनशैली

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

✍️ रिपोर्टर: Shamsher Singh 🗓 21 अक्टू. 2026, 10:04 PM 👁 17
शेयर करें: 💬 WhatsApp 📘 Facebook 𝕏 Post

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ
‎Wednesday, Oct 21, 2026।
‎ਨਡਾਲਾ (need24)-ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਦੇ ਮਕਸਦ ਨਾਲ ਪਿੰਡ ਤਲਵੰਡੀ ਕੂਕਾ ਦੀ ਗ੍ਰਾਮ ਪੰਚਾਇਤ ਵੱਲੋਂ ਇਕ ਅਹਿਮ ਫ਼ੈਸਲਾ ਲੈਂਦੇ ਪਿੰਡ ਦੀਆਂ ਦੁਕਾਨਾਂ ’ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਗਿਆ ਹੈ।
‎ਇਸ ਸਬੰਧੀ ਸਰਪੰਚ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵੱਲੋਂ ਪਿੰਡ ਦਾ ਆਮ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪੰਚਾਇਤ ਮੈਂਬਰਾਂ, ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਦੁਕਾਨਦਾਰਾਂ ਨੇ ਸ਼ਮੂਲੀਅਤ ਕੀਤੀ।
‎ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ 'ਚ ਬੱਚਿਆਂ ਅਤੇ ਨੌਜਵਾਨਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਭੰਗ ਤੋਂ ਤਿਆਰ ਕੀਤੇ ਜਾਂਦੇ ਨਸ਼ੀਲੇ ਪਦਾਰਥਾਂ, ਜਿਨ੍ਹਾਂ ਨੂੰ ਆਮ ਬੋਲਚਾਲ 'ਚ 'ਭੰਬੋਲੇ' ਕਿਹਾ ਜਾਂਦਾ ਹੈ, ਭੰਗ ਦੀਆਂ ਟਿੱਕੀਆਂ ਅਤੇ ਨਸ਼ੀਲੇ ਪਦਾਰਥ ਮਿਲਾ ਕੇ ਵੇਚੇ ਜਾਣ ਵਾਲੇ ਕੋਲਡ ਡਰਿੰਕ ਸਮੇਤ ਹੋਰ ਨਸ਼ੀਲੀਆਂ ਵਸਤਾਂ ਦੀ ਵਿਕਰੀ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਅਜਿਹੇ ਨਸ਼ੀਲੇ ਪਦਾਰਥ ਬੱਚਿਆਂ ਅਤੇ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਮ ਇਜਲਾਸ ਦੌਰਾਨ ਪਿੰਡ ਦੇ ਸਮੂਹ ਦੁਕਾਨਦਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪੰਚਾਇਤ ਦੇ ਫ਼ੈਸਲੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।
‎ਦੁਕਾਨਦਾਰਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਪੰਚਾਇਤ ਦੇ ਫ਼ੈਸਲੇ ਦੀ ਹਮਾਇਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਪਿੰਡ ਦੀ ਕਿਸੇ ਵੀ ਦੁਕਾਨ 'ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ। ਸਰਪੰਚ ਹਰਜਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਚਾਇਤ ਦਾ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਜੇਕਰ ਕੋਈ ਦੁਕਾਨਦਾਰ ਇਸ ਫ਼ੈਸਲੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਥਾਣਾ ਬੇਗੋਵਾਲ ਵਿਖੇ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਈ ਜਾਵੇਗੀ।
‎
‎ਇਸ ਦੌਰਾਨ ਹਾਜ਼ਰ ਸਮੂਹ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਪੰਚਾਇਤ ਦੇ ਇਸ ਫ਼ੈਸਲੇ ਨੂੰ ਪ੍ਰਵਾਨ ਕਰਦਿਆਂ ਇਸ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਅਤੇ ਸਹਿਮਤੀ ਵਜੋਂ ਦਸਤਖ਼ਤ ਵੀ ਕੀਤੇ। ਅਖੀਰ ’ਚ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਚਾਇਤ ਦਾ ਸਹਿਯੋਗ ਕਰਨ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਚੇਤ ਰਹਿਣ।
📲Get App