राजनीति
ਸੱਚਖੰਡ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਡੇਰਾਬੱਸੀ ਦੇ ਵਿਕਾਸ ਅਤੇ 2027 ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ
ਡੇਰਾਬੱਸੀ, 21 ਅਕਤੂਬਰ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਦਿੱਲੀ ਵਿਖੇ ਸੱਚਖੰਡ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, ਹਲਕਾ ਡੇਰਾਬੱਸੀ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਉਪਰੰਤ ਵਿਧਾਇਕ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਡੇਰਾਬੱਸੀ ਦੇ ਵਿਕਾਸ ਕਾਰਜਾਂ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਹੈ । ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ ।
ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ, ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਾ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਉਨ੍ਹਾਂ ਦੀ ਪਹਿਲ ਹੈ।