🔥 TRENDING ग्राम देसर्माउ में तेसु कार्यक्रम का आ... आजमनगर केसरी चौक में मां दुर्गा का भाव... గెలుపొందిన విజేతలకు బహుమతులు పంపిణీ..!... माननीय मुख्यमंत्री श्री सम्राट चौधरी ज... గెలుపొందిన విజేతలకు బహుమతులు పంపిణీ..!... बहराइच के मैगला ग्राम सभा में माता रान...
22 Oct 2026•
ગુજરાતી मराठी ਪੰਜਾਬੀ বাংলা

ਪਰਾਲੀ ਸਾੜਨ ਦੀ ਬਜਾਏ ਆਧੁਨਿਕ ਤਕਨੀਕ ਅਪਣਾਉਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

✍️ Reporter: Jiwan kumar 🗓 22 Oct 2026, 07:12 PM 👁 17
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸਮੀਰ ਦੇ ਕਿਸਾਨ ਅਮਰੀਕ ਸਿੰਘ ਨੇ ਰਾਊਂਡ ਬੇਲਰ ਮਸ਼ੀਨ ਦੀ ਮਦਦ ਨਾਲ ਝੋਨੇ ਦੀ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਪਰਾਲੀ ਪ੍ਰਬੰਧਨ ਦੀ ਮਿਸਾਲ ਪੇਸ਼ ਕੀਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ, ਤਾਂ ਜੋ ਵਾਤਾਵਰਨ ਪ੍ਰਦੂਸ਼ਣ ਘਟਾਉਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕੇ।

ਕੋਟ ਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਨੇ ਰਾਊਂਡ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ

ਬਠਿੰਡਾ, 22 ਅਕਤੂਬਰ(ਜੀਵਨ ਬਾਂਸਲ)ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਵਾਤਾਵਰਨ ਦੀ ਸੁਰੱਖਿਆ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਦੀ ਮਿਸਾਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਨੇ ਪੇਸ਼ ਕੀਤੀ ਹੈ। ਉਨ੍ਹਾਂ ਨੇ ਰਾਊਂਡ ਬੇਲਰ ਮਸ਼ੀਨ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ ਹਨ।
ਇਸ ਆਧੁਨਿਕ ਤਕਨੀਕ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਂਦਿਆਂ ਇਕੱਠਾ ਕਰਕੇ ਸੰਭਾਲਿਆ ਜਾ ਸਕਦਾ ਹੈ। ਕਿਸਾਨ ਅਮਰੀਕ ਸਿੰਘ ਦਾ ਇਹ ਉਪਰਾਲਾ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ ਅਤੇ ਪਰਾਲੀ ਪ੍ਰਬੰਧਨ ਦੇ ਵਾਤਾਵਰਨ ਪੱਖੀ ਤਰੀਕਿਆਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਮਿੱਟੀ ਤੇ ਪਾਣੀ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਕਾਰਨ ਜ਼ਮੀਨ ਵਿੱਚ ਮੌਜੂਦ ਲਾਹੇਵੰਦ ਜੀਵ ਅਤੇ ਮਿੱਤਰ ਕੀਟ ਵੀ ਨਸ਼ਟ ਹੋ ਸਕਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਸਹਿਕਾਰੀ ਸਭਾਵਾਂ ਅਤੇ ਹੋਰ ਉਪਲਬਧ ਸਾਧਨਾਂ ਰਾਹੀਂ ਬੇਲਰ ਸਮੇਤ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦਾ ਲਾਭ ਲੈਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਢੰਗ ਨਾਲ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ, ਤਾਂ ਜੋ ਹਵਾ ਪ੍ਰਦੂਸ਼ਣ ਘਟਾਉਣ ਦੇ ਨਾਲ ਖੇਤੀਬਾੜੀ ਨੂੰ ਵੀ ਟਿਕਾਊ ਬਣਾਇਆ ਜਾ ਸਕੇ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਜੀਤ ਵਿਰਕ, ਡਾ. ਅਸਮਾਨਦੀਪ ਸਿੰਘ, ਟੈਕਨੀਕਲ ਅਸਿਸਟੈਂਟ ਸੁਖਦੀਪ ਸਿੰਘ ਜੂਨੀਅਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।
📲Get App