🔥 TRENDING Nagaland Looks Beyond Degrees and Govt... Kohima Student Thejatshuu Rutsa Crowne... Grocery Shop Owner and Wife Shot Dead... Eco‑Guides Trained in Chikkamagaluru t... एन टी पी सी थाना क्षेत्र के बरियारपुरग... Three Accused in Ratlam for Alleged Co...
22 Oct 2026•
ગુજરાતી मराठी ਪੰਜਾਬੀ বাংলা
Politics

ਰੂਪਨਗਰ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਲਾਲਪੁਰਾ ਨੇ ਮੰਗ ਕੀਤੀ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਮਾਮਲਿਆਂ ਦੀ ਸੀਬੀਆਈ ਜਾਂਚ

✍️ Reporter: Sandeep Kumar Joshi 🗓 22 Oct 2026, 08:38 PM 👁 18
Share: 💬 WhatsApp 📘 Facebook 𝕏 Post

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪੰਜਾਬ ਵਿੱਚ ਨਸ਼ਾ ਮਾਫੀਆ ਅਤੇ ਕਥਿਤ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਮਾਮਲੇ ਸੌਂਪਣ ਦੀ ਮੰਗ ਕੀਤੀ ਹੈ।

ਰੂਪਨਗਰ, 22 ਅਕਤੂਬਰ 2026: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮਸਲੇ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਤਰ੍ਹਾਂ ਸੰਗਰੂਰ ਦੇ ਗੁਲਜ਼ਾਰ ਸਿੰਘ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ ਅਤੇ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਜਾਂਚ ਸੀਬੀਆਈ ਨੂੰ ਨਹੀਂ ਸੌਂਪਦੀ, ਤਾਂ ਭਾਜਪਾ ਵੱਲੋਂ ਨਿਆਂ ਪ੍ਰਾਪਤੀ ਲਈ ਕਾਨੂੰਨੀ ਰਾਹ ਅਖਤਿਆਰ ਕਰਨ ਦੀ ਸੰਭਾਵਨਾ ’ਤੇ ਵੀ ਵਿਚਾਰ ਕੀਤਾ ਜਾਵੇਗਾ।

ਲਾਲਪੁਰਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਬਹਿਸ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ, ਪਰਿਵਾਰਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜਿਆ ਹੋਇਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਉਜੜ ਰਹੇ ਹਨ ਅਤੇ ਮਾਪਿਆਂ ਦੇ ਸੁਪਨੇ ਟੁੱਟ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਦਾ ਮਕਸਦ ਸਿਰਫ਼ ਛੋਟੇ ਤਸਕਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਜੇਕਰ ਕਿਸੇ ਵੀ ਪੱਧਰ ’ਤੇ ਨਸ਼ਾ ਮਾਫੀਆ ਨੂੰ ਸਹਿਯੋਗ ਦੇਣ ਦੇ ਸਬੂਤ ਮਿਲਦੇ ਹਨ, ਤਾਂ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਲਾਲਪੁਰਾ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਲਈ ਵਾਰ ਵਾਰ ਸਮਾਂ ਸੀਮਾਵਾਂ ਅਤੇ ਵੱਡੇ ਵੱਡੇ ਐਲਾਨ ਕੀਤੇ ਗਏ, ਪਰ ਜ਼ਮੀਨੀ ਪੱਧਰ ’ਤੇ ਨਤੀਜਿਆਂ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਆਸੀ ਵਿਰੋਧੀਆਂ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਵਾਰ ਵਾਰ ਪ੍ਰੈੱਸ ਕਾਨਫਰੰਸਾਂ ਕਰਨ ਨਾਲ ਪੰਜਾਬ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਆਪਣੇ ਕੰਮਾਂ ਦੇ ਨਤੀਜੇ ਲੋਕਾਂ ਸਾਹਮਣੇ ਰੱਖਣੇ ਚਾਹੀਦੇ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਾਜ਼ਮੀ ਹੈ।

ਅੰਤ ਵਿੱਚ, ਲਾਲਪੁਰਾ ਨੇ ਕਿਹਾ ਕਿ ਭਾਜਪਾ ਲਈ ਨਸ਼ਿਆਂ ਦਾ ਮੁੱਦਾ ਕਿਸੇ ਸਿਆਸੀ ਲਾਭ ਦਾ ਸਾਧਨ ਨਹੀਂ, ਸਗੋਂ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਬਚਾਉਣ ਦਾ ਸੰਕਲਪ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਸੰਬੰਧਤ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਬਿਆਨਾਂ ਦੀ ਬਜਾਏ ਠੋਸ ਕਾਰਵਾਈ ਕਰੇ।
📲Get App