🔥 TRENDING BJP Holds Back Parakram Rathod’s Distr... Three Karnataka Village Panchayats Nom... હિંમતનગર કૃષિ ઉત્પાદન સમિતિએ 26 ઓક્ટોબ... जिला अध्यक्ष संजीव बेदिया के अंगरक्षक... Nationwide Vegetable Supply Rises, Pri... Advanced Digital Play Kits Distributed...
22 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ

✍️ Reporter: Shamsher Singh 🗓 22 Oct 2026, 01:36 PM 👁 13
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ

ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
‎Thursday, Oct 22, 2026 - 12:19 PM ।
‎ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਪੰਜਾਬ ਵਿਧਾਨ ਦੇ ਸੈਸ਼ਨ ਦੌਰਾਨ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਬੀਤੇ ਦਿਨ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਗਏ ਸਨ। ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਮੈਨੂੰ ਕਿਹਾ ਸੀ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਕਾਰਨ ਤੁਹਾਡੇ ਕੋਲ ਓਨੀਆਂ ਹੀ ਪਾਵਰਾਂ ਹਨ, ਜਿਨ੍ਹਾਂ ਮੁੱਖ ਮੰਤਰੀ ਕੋਲ ਹਨ। ਤੁਸੀਂ ਸਾਡੀ ਜਿਹੜੀ ਸੋਚ ਹੈ, ਉਹ ਤੁਸੀਂ ਵਿਧਾਨ ਸਭਾ ਵਿਚ ਰੱਖੀਓ। ਉਨ੍ਹਾਂ ਦੱਸਿਆ ਕਿ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਉਨ੍ਹਾਂ ਨੂੰ ਵਿਧਾਨ ਸਭਾ ਸੈਸ਼ਨ 'ਚ ਪਰਿਵਾਰ ਦੀਆਂ ਮੰਗਾਂ ਚੁੱਕਣ ਦੀ ਅਪੀਲ ਕੀਤੀ ਹੈ।
‎ਬਾਜਵਾ ਨੇ ਦੱਸਿਆ ਕਿ ਝੋਟਾ ਦੇ ਪਰਿਵਾਰ ਦੀ ਪਹਿਲੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਲੈਣਾ ਅਤੇ ਦੂਜੀ ਮੰਗ ਮਾਮਲੇ ਦੀ ਸੀ. ਬੀ. ਆਈ. ਦੀ ਜਾਂਚ ਕਰਵਾਉਣ ਦੀ ਸੀ। ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਤੋਂ ਬਾਅਦ ਸਰਕਾਰ ਨੇ ਮਜਬੂਰੀ 'ਚ ਸੀ. ਬੀ. ਆਈ. ਜਾਂਚ ਤਾਂ ਮੰਨ ਲਈ ਹੈ ਪਰ ਪੰਜਾਬ ਅਤੇ ਵਿਦੇਸ਼ਾਂ 'ਚ ਰਹਿੰਦੇ ਪੰਜਾਬੀ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਿੰਦਗੀਆਂ, ਪਰਿਵਾਰਾਂ ਅਤੇ ਕਾਰੋਬਾਰਾਂ ਦੀ ਸੁਰੱਖਿਆ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
‎ਕਾਂਗਰਸੀ ਨੇਤਾ ਨੇ ਦੋਸ਼ ਲਾਇਆ ਕਿ ਝੋਨੇ ਦੀ ਖ਼ਰੀਦ 'ਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਸਬੰਧਤ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਪਾਰੀਆਂ ਨੇ ਮਿਲ ਕੇ ਲਗਭਗ 4,000 ਕਰੋੜ ਰੁਪਏ ਦੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਸਰਕਾਰੀ ਕਰਮਚਾਰੀ, ਪੈਨਸ਼ਨਰ, ਵਪਾਰੀ ਅਤੇ ਦਲਿਤ ਭਾਈਚਾਰਾ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ।
📲Get App