🔥 TRENDING रामलीला का शुभारम्भ राष्ट्रिय लोक मोर्चा ने जनसंवाद के दूस... પોલીસે ચા-પાણીના માગ્યા ડ્રાઈવરે પકડાવ... અમરેલી જિલ્લા સેવા સદન ખાતે રાજ્યમંત્ર... Mumbai crushes Hyderabad by 61 runs in... Amritsar Police Nab Extortion Shooter...
23 Oct 2026•
ગુજરાતી मराठी ਪੰਜਾਬੀ বাংলা
Crime

ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

✍️ Reporter: Shamsher Singh 🗓 23 Oct 2026, 10:16 PM 👁 18
Share: 💬 WhatsApp 📘 Facebook 𝕏 Post

ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
‎Friday, Oct 23, 2026 ।
‎ਮਾਨਸਾ (need 24) : ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਲਈ ਚੱਲ ਰਹੇ ਸੰਘਰਸ਼ ਦੌਰਾਨ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਸਿਆਸਤ 'ਚ ਆਉਣ ਦੀਆਂ ਚਰਚਾਵਾਂ ’ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਿਆਸਤ 'ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਦਾ ਮੁੱਖ ਮਕਸਦ ਆਪਣੇ ਪੁੱਤਰ ਲਈ ਇਨਸਾਫ਼ ਪ੍ਰਾਪਤ ਕਰਨਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮਾਮਲੇ 'ਚ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਗਈਆਂ ਹਨ।
‎ਇਨ੍ਹਾਂ 'ਚ ਕਤਲ ਦੀ ਸਾਜ਼ਿਸ਼ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਸ਼ਾਮਲ ਹੈ। ਇਸ ਦੌਰਾਨ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੂੰ ਸਿਆਸਤ 'ਚ ਆਉਣ ਅਤੇ ਚੋਣ ਲੜਨ ਦੀ ਅਪੀਲ ਕੀਤੇ ਜਾਣ ਦੀ ਚਰਚਾ ਵੀ ਸਾਹਮਣੇ ਆਈ ਸੀ। ਹਾਲਾਂਕਿ, ਭੀਮ ਸਿੰਘ ਨੇ ਅਜਿਹੀਆਂ ਸੰਭਾਵਨਾਵਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਉਹ ਕਿਸੇ ਸਿਆਸੀ ਅਹੁਦੇ ਜਾਂ ਚੋਣ ਦੀ ਦੌੜ 'ਚ ਸ਼ਾਮਲ ਨਹੀਂ ਹੋਣਾ ਚਾਹੁੰਦੇ।
‎ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਮਾਮਲਾ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਹਾਸਲ ਕਰਨਾ ਹੈ। ਪਰਿਵਾਰ ਦੀਆਂ ਮੰਗਾਂ ਪੂਰੀਆਂ ਹੋਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਸੰਘਰਸ਼ ਜਾਰੀ ਰਹੇਗਾ। ਮਾਨਸਾ 'ਚ ਇਸ ਮਾਮਲੇ ਨੂੰ ਲੈ ਕੇ ਲੋਕਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
📲Get App