🔥 TRENDING ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕ... Karnataka CM to Flag Off Fully Booked... Ayush Mhatre Undergoes Thigh Surgery,... Neerja Modi School Launches Water Cons... Sikh Woman Converts to Islam in Pakist... Two Arrested for Killing Nilgai in Ban...
23 Oct 2026•
ગુજરાતી मराठी ਪੰਜਾਬੀ বাংলা
Crime

ਦਿਨ-ਦਿਹਾੜੇ ਏ.ਸੀ. ਯੂਨਿਟ ਚੋਰੀ ਕਰਦਾ ਨੌਜਵਾਨ ਲੋਕਾਂ ਨੇ ਦਬੋਚਿਆ, ਦੋ ਸਾਥੀ ਫ਼ਰਾਰ

✍️ Reporter: Gaurav Sharma 🗓 23 Oct 2026, 04:44 PM 👁 50
Share: 💬 WhatsApp 📘 Facebook 𝕏 Post

ਦਿਨ-ਦਿਹਾੜੇ ਏ.ਸੀ. ਯੂਨਿਟ ਚੋਰੀ ਕਰਦਾ ਨੌਜਵਾਨ ਲੋਕਾਂ ਨੇ ਦਬੋਚਿਆ, ਦੋ ਸਾਥੀ ਫ਼ਰਾਰ

ਦਿਨ-ਦਿਹਾੜੇ ਏ.ਸੀ. ਯੂਨਿਟ ਚੋਰੀ ਕਰਦਾ ਨੌਜਵਾਨ ਲੋਕਾਂ ਨੇ ਦਬੋਚਿਆ, ਦੋ ਸਾਥੀ ਫ਼ਰਾਰ

ਡੇਰਾਬੱਸੀ, 23 ਅਕਤੂਬਰ
ਡੇਰਾਬੱਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀਆਂ ਅਤੇ ਝਪਟਮਾਰੀਆਂ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਪਹਿਲਾਂ ਪੁਲਿਸ ਦੀਆਂ ਕੋਸ਼ਿਸ਼ਾਂ ਸਦਕਾ ਜਿਨ੍ਹਾਂ ਅਪਰਾਧਿਕ ਵਾਰਦਾਤਾਂ ਨੂੰ ਬੜੀ ਮੁਸ਼ਕਿਲ ਨਾਲ ਠੱਲ੍ਹ ਪਈ ਸੀ, ਉਨ੍ਹਾਂ ਦੇ ਮੁੜ ਸਿਰ ਚੁੱਕਣ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਇਸੇ ਦੌਰਾਨ ਸ਼ਹਿਰ ਦੇ ਸੁੰਦਰਪੇੜ ਨੇੜਲੇ ਸੈਣੀਆਂ ਮੁਹੱਲੇ ਵਿੱਚ ਦਿਨ-ਦਿਹਾੜੇ ਇੱਕ ਘਰ ਦੀ ਛੱਤ ਤੋਂ ਏ.ਸੀ. ਦੀ ਆਊਟਡੋਰ ਯੂਨਿਟ ਚੋਰੀ ਕਰਨ ਦੀ ਕਥਿਤ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹੱਲਾ ਵਾਸੀਆਂ ਦੀ ਮੁਸਤੈਦੀ ਨਾਲ ਇੱਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ, ਜਦਕਿ ਉਸ ਦੇ ਦੋ ਸਾਥੀ ਮੋਟਰਸਾਈਕਲ ਸਮੇਤ ਫ਼ਰਾਰ ਹੋ ਗਏ।
ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਵਿਪਨ ਕੁਮਾਰ ਸੈਣੀ ਬੀਜੇਪੀ ਆਗੂ ਨੇ ਦੱਸਿਆ ਕਿ ਉਹ ਆਪਣੀ ਕਰਿਆਨੇ ਦੀ ਦੁਕਾਨ ’ਤੇ ਬੈਠੇ ਸਨ। ਇਸ ਦੌਰਾਨ ਇੱਕ ਨੌਜਵਾਨ ਨੇ ਉਨ੍ਹਾਂ ਨੂੰ ਘਰ ਦੀ ਛੱਤ ’ਤੇ ਸ਼ੱਕੀ ਵਿਅਕਤੀਆਂ ਦੇ ਚੜ੍ਹੇ ਹੋਣ ਦੀ ਸੂਚਨਾ ਦਿੱਤੀ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਇੱਕ ਨੌਜਵਾਨ ਏ.ਸੀ. ਦੀ ਆਊਟਡੋਰ ਯੂਨਿਟ ਖੋਲ੍ਹ ਰਿਹਾ ਸੀ। ਮੁਹੱਲੇ ਦੇ ਨੌਜਵਾਨਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੋ ਹੋਰ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਉਮਰ ਕਰੀਬ 25 ਤੋਂ 30 ਸਾਲ ਹੈ, ਜਿਸ ਨੇ ਪੁੱਛਗਿੱਛ ਦੌਰਾਨ ਆਪਣੇ ਆਪ ਨੂੰ ਮੁਬਾਰਕਪੁਰ ਇਲਾਕੇ ਨਾਲ ਸਬੰਧਿਤ ਦੱਸਿਆ ਅਤੇ ਕਬਾੜ ਚੁਗਣ ਦਾ ਕੰਮ ਕਰਨ ਦੀ ਗੱਲ ਆਖੀ। ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਕ ਕਰੀਬ 15 ਤੋਂ 20 ਹਜ਼ਾਰ ਰੁਪਏ ਕੀਮਤ ਦੀ ਆਊਟਡੋਰ ਯੂਨਿਟ ਚੋਰੀ ਹੋਣ ਤੋਂ ਬਚ ਗਈ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚੋਰੀਆਂ ਅਤੇ ਝਪਟਮਾਰੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਸਮੇਂ ਸਿਰ ਅਜਿਹੀਆਂ ਵਾਰਦਾਤਾਂ ਨੂੰ ਨੱਥ ਨਾ ਪਾਈ ਗਈ ਤਾਂ ਅਪਰਾਧਿਕ ਅਨਸਰਾਂ ਦੇ ਹੌਸਲੇ ਹੋਰ ਬੁਲੰਦ ਹੋ ਸਕਦੇ ਹਨ। ਲੋਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਡੇਰਾਬੱਸੀ ਖੇਤਰ ਵਿੱਚ ਲੋੜੀਂਦੀ ਪੁਲਿਸ ਨਫ਼ਰੀ ਤਾਇਨਾਤ ਕਰਨ ਦੇ ਨਾਲ-ਨਾਲ ਮੁਸਤੈਦ, ਤਜਰਬੇਕਾਰ ਅਤੇ ਅਪਰਾਧਾਂ ਨਾਲ ਨਜਿੱਠਣ ਦੀ ਸਮਰੱਥਾ ਰੱਖਣ ਵਾਲੇ ਅਧਿਕਾਰੀਆਂ ਨੂੰ ਤਰਜੀਹ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਪੁਲਿਸ ਗਸ਼ਤ ਵਧਾਉਣ, ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਅਤੇ ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ, ਤਾਂ ਜੋ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਬਹਾਲ ਹੋ ਸਕੇ ਅਤੇ ਸ਼ਹਿਰ ਵਿੱਚ ਸੁਰੱਖਿਅਤ ਮਾਹੌਲ ਸਿਰਜਿਆ ਜਾ ਸਕੇ।
📲Get App