🔥 TRENDING BETA NA MAA KO JALAYA झारखंड के पूर्व नेता और पाकुड़ के विधा... माता रानी को उत्साहपूर्वक विदाई, ढोल‑ड... ನವರಾತ್ರಿ ಉತ್ಸವ ಪಲ್ಲಕ್ಕಿ ಮಹೋತ್ಸವ. भागलपुर में फर्जी शिक्षिका के नाम पर 9... बांका के मुरहरा स्टेशन के पास हाई वोल्...
23 Oct 2026•
ગુજરાતી मराठी ਪੰਜਾਬੀ বাংলা
Politics

ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ

✍️ Reporter: Shamsher Singh 🗓 23 Oct 2026, 12:50 PM 👁 16
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ

ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ
‎Friday, Oct 23, 2026 - 12:08 PM ।
‎ਚੰਡੀਗੜ੍ਹ (ਵੈੱਬ ਡੈਸਕ, ਸ਼ਮਸ਼ੇਰ ਸਿੰਘ ਮਰਾੜ)- ਮਾਨਸਾ ਵਿਚ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਦਾ ਇਕ ਵਫ਼ਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਗਵਰਨਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਪੰਜਾਬ ਦੇ ਹਾਲਾਤ ਅੱਜ ਬਣੇ ਹੋਏ ਹਨ, ਉਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਅਕਾਲੀ ਦਲ ਦੇ ਵਫ਼ਦ ਨੇ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਡਰੱਗ ਮਾਫ਼ੀਆ ਸਰਕਾਰ ਚਲਾ ਰਿਹਾ ਹੈ, ਜਿਸ ਦੀ ਸਭ ਤੋਂ ਵੱਡੀ ਉਦਾਹਰਣ ਪਰਵਿੰਦਰ ਸਿੰਘ ਝੋਟਾ ਦੀ ਮਿਲਦੀ ਹੈ।
‎ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਡਰੱਗ ਵੇਚਣ ਵਾਲੇ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਲਾਇਸੈਂਸ ਕਿਸ ਨੇ ਦਿੱਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ੇ ਦੀ ਲੜਾਈ ਲੜਦੇ-ਲੜਦੇ ਪਰਵਿੰਦਰ ਸਿੰਘ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅਸੀਂ ਅੱਜ ਗਵਰਨਰ ਸਾਬ੍ਹ ਨੂੰ ਮੰਗ ਕਰਨ ਆਏ ਹਾਂ ਕਿ ਮੁੱਖ ਮੰਤਰੀ ਨੂੰ ਡਿਸਮਿਸ ਕੀਤਾ ਜਾਵੇ। ਉਨ੍ਹਾਂ ਕਿਹਾ ਪਰਵਿੰਦਰ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੀ ਮੰਗ ਰਾਜਪਾਲ ਅੱਗੇ ਰੱਖੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਰਾਜਪਾਲ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ।
‎
‎ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਤੋਂ ਪਹਿਲਾਂ ਵੀ ਰਾਜਪਾਲ ਨੂੰ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਤੋਂ ਜਾਂਚ ਕਰਵਾਉਣ ਦੀ ਮੰਗ ਕਰ ਚੁੱਕਾ ਹੈ। ਪਾਰਟੀ ਨੇ ਜੁਲਾਈ 'ਚ ਕਥਿਤ ਪੇਪਰ ਲੀਕ ਮਾਮਲਿਆਂ ਦੀ ਸੀ. ਬੀ. ਆਈ. ਜਾਂਚ ਅਤੇ ਬਰਨਾਲਾ 'ਚ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਦੀ ਨਿਆਂਇਕ ਜਾਂਚ ਦੀ ਮੰਗ ਵੀ ਰਾਜਪਾਲ ਕੋਲ ਰੱਖੀ ਸੀ।
📲Get App