🔥 TRENDING कांकेर में किराना दुकान पर महिला से छे... बीडर जिले के प्रथम दलित बंडल सम्मेलन क... കാറിന് തീപിടിച്ച് പൂർണ്ണമായി കത്തിനശിച... जिलाधिकारी विनोद दूहन ने अररिया में लघ... पुलिस ने नियमों का उल्लंघन करने वाले क... बीडर जिले के प्रथम दलित बंडल सम्मेलन क...
23 Oct 2026•
ગુજરાતી मराठी ਪੰਜਾਬੀ বাংলা
Politics

ਰੂਪਨਗਰ ਵਿੱਚ ਏਐਸਏਪੀ ਸਟੂਡੈਂਟ ਵਿੰਗ ਦੇ ਨਵੇਂ ਪ੍ਰਧਾਨ ਰਾਹੁਲ ਸ਼ਰਮਾ ਨੂੰ ਵਿਧਾਇਕ ਦਿਨੇਸ਼ ਚੱਢਾ ਨੇ ਸਨਮਾਨਿਤ

✍️ Reporter: Sandeep Kumar Joshi 🗓 23 Oct 2026, 05:44 PM 👁 9
Share: 💬 WhatsApp 📘 Facebook 𝕏 Post

ਆਮ ਆਦਮੀ ਪਾਰਟੀ ਵੱਲੋਂ ਏਐਸਏਪੀ ਸਟੂਡੈਂਟ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ’ਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ।

ਆਮ ਆਦਮੀ ਪਾਰਟੀ ਵੱਲੋਂ ਏਐਸਏਪੀ ਸਟੂਡੈਂਟ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੇ ਜਾਣ ’ਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ। ਪਾਰਟੀ ਵੱਲੋਂ ਰਾਹੁਲ ਸ਼ਰਮਾ ਨੂੰ ਏਐਸਏਪੀ ਸਟੂਡੈਂਟ ਵਿੰਗ ਦਾ ਸੂਬਾ ਪ੍ਰਧਾਨ, ਹਰਮਨ ਬਾਠ ਨੂੰ ਵਾਈਸ ਪ੍ਰਧਾਨ ਅਤੇ ਰਮਨ ਟਿਵਾਣਾ ਤੇ ਬਲਕਾਰ ਬਹਿਣੀਵਾਲ ਸਰਥਲੀ ਨੂੰ ਮਾਲਵਾ ਜ਼ੋਨਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਾਰਟੀ ਵੱਲੋਂ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਉਨ੍ਹਾਂ ਦੀ ਯੋਗਤਾ, ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਹੀ ਸਮਾਜ ਅਤੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰਾਂ ਨੂੰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਣ, ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਅਤੇ ਲੋਕ ਹਿੱਤਾਂ ਲਈ ਕੰਮ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਵਿਧਾਇਕ ਨੇ ਉਮੀਦ ਜਤਾਈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਆਉਣ ਵਾਲੇ ਸਮੇਂ ਵਿੱਚ ਦਿਨ-ਰਾਤ ਮਿਹਨਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਅਹੁਦਾ ਸਿਰਫ਼ ਸਨਮਾਨ ਨਹੀਂ, ਸਗੋਂ ਲੋਕਾਂ ਪ੍ਰਤੀ ਜ਼ਿੰਮੇਵਾਰੀ ਵੀ ਹੁੰਦਾ ਹੈ। ਇਸ ਲਈ ਸਾਰੇ ਅਹੁਦੇਦਾਰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।

ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਰਾਹੁਲ ਸ਼ਰਮਾ, ਹਰਮਨ ਬਾਠ, ਰਮਨ ਟਿਵਾਣਾ ਅਤੇ ਬਲਕਾਰ ਬਹਿਣੀਵਾਲ ਸਰਥਲੀ ਨੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਵਿਦਿਆਰਥੀਆਂ ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
📲Get App