स्थानीय
ਔਰਤਾਂ ਦੀ ਭਾਗੀਦਾਰੀ ਨਾਲ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਨੀਸ਼ਾ ਚੱਢਾ
ਮੈਡਮ ਨੀਸ਼ਾ ਚੱਢਾ ਨੇ ਨੂਰਪੁਰਬੇਦੀ ਵਿਖੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕਰਕੇ ਲੋਕ ਭਲਾਈ ਯੋਜਨਾਵਾਂ ਅਤੇ ਔਰਤ ਸਸ਼ਕਤੀਕਰਨ ਬਾਰੇ ਚਰਚਾ ਕੀਤੀ।
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਨੇ ਨੂਰਪੁਰਬੇਦੀ ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਬਲਾਕ ਨੂਰਪੁਰਬੇਦੀ ਦੇ ਗਰੁੱਪ-8 ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਔਰਤਾਂ ਦੀ ਭਲਾਈ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ 'ਤੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਬਿਆਣਾ ਕਲਾਂ, ਅਬਿਆਣਾ ਖੁਰਦ, ਬਟਾਰਲਾ, ਦਹੀਰਪੁਰ, ਹਰੀਪੁਰ, ਫੂਲੜੇ, ਮਾਧੋਪੁਰ ਅਤੇ ਨੰਗਲ ਸਮੇਤ ਕਈ ਪਿੰਡਾਂ ਦੀਆਂ ਸਖੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਨੀਸ਼ਾ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਮਝ ਕੇ ਹੀ ਲੋਕ ਭਲਾਈ ਦੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਖੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਆਲੇ-ਦੁਆਲੇ ਦੀਆਂ ਔਰਤਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਸਮਾਜਿਕ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ, ਜਿਸ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਹਿਮ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕਾ ਰੂਪਨਗਰ ਵਿੱਚ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੀਟਿੰਗ ਦੇ ਅੰਤ ਵਿੱਚ ਸਖੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡਾਂ ਦੀਆਂ ਲੋੜਾਂ ਬਾਰੇ ਚਰਚਾ ਕੀਤੀ। ਸਾਰੀ ਮੀਟਿੰਗ ਦਾ ਮੁੱਖ ਉਦੇਸ਼ ਔਰਤਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣਾ ਰਿਹਾ।