🔥 TRENDING ಮನುಷ್ಯನ ಬದುಕು ಎಂದಾದರೂ ಬದಲಾಗಬಹುದು -ಶ್ರೀ... आश्विन पूर्णिमा पर लोक सेवक आवास में भ... Bhilwara to Face 5-Hour Power Outage T... दीपावली पर पूजा शिशु मंदिर तिफरा ने सु... Rajasthan Drought Crisis: 80 Tehsils i... कलवा, वाघोबा नगर में दोहरी इमारत गिराव...
26 Oct 2026•
ગુજરાતી मराठी ਪੰਜਾਬੀ বাংলা
Crime

''ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ'', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ

✍️ Reporter: Shamsher Singh 🗓 26 Oct 2026, 04:06 PM 👁 11
Share: 💬 WhatsApp 📘 Facebook 𝕏 Post

''ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ'', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ

''ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ'', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ
‎Monday, Oct 26, 2026 - 03:46 Pm।
‎ਮਾਨਸਾ (ਸ਼ਮਸ਼ੇਰ ਸਿੰਘ ਮਰਾੜ) : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਨਿਹੰਗ ਰਾਜਾ ਸਿੰਘ ਨੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਹੁਣ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇ ਅਤੇ ਭੋਗ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
‎ਇਸ ਦੁੱਖ ਦੀ ਘੜੀ 'ਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰ ਕੋਈ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਜਾਰੀ ਰਹਿਣੀ ਚਾਹੀਦੀ ਹੈ ਪਰ ਮ੍ਰਿਤਕ ਦੇਹ ਦਾ ਸਸਕਾਰ ਵੀ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।
‎ਪਰਿਵਾਰ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮਾਮਲੇ ਦੀ ਜਾਂਚ ਸੀ. ਬੀ. ਆਈ. ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪਰਿਵਾਰ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
📲Get App