Politics
ਪੰਜਾਬ ਵਿਧਾਨ ਸਭਾ 'ਚ ਹੱਦੋਂ ਵੱਧ ਤਣਾਅ, 'ਆਪ' ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਹੋਈ ਧੱਕਾ-ਮੁੱਕੀ, ਮੀਡੀਆ ਸਾਹਮਣੇ ਜੰਮ ਕੇ ਹੋਇਆ ਹੰਗਾਮਾ।

27oct 2026,
Need24, ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਧੱਕਾ-ਮੁੱਕੀ ਦੀ ਸਥਿਤੀ ਬਣ ਗਈ। ਮੀਡੀਆ ਸਾਹਮਣੇ ਆਪੋ-ਆਪਣੀ ਗੱਲ ਰੱਖਣ ਦੌਰਾਨ ਦੋਵਾਂ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਆ ਗਏ। ਹੱਥਾਂ ਵਿੱਚ ਤਖ਼ਤੀਆਂ ਲੈ ਕੇ ਪਹੁੰਚੇ ਵਿਧਾਇਕਾਂ ਨੇ ਇੱਕ-ਦੂਜੇ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਵਿਧਾਨ ਸਭਾ ਕੰਪਲੈਕਸ ਵਿੱਚ ਕਾਫ਼ੀ ਹੰਗਾਮਾ ਦੇਖਣ ਨੂੰ ਮਿਲਿਆ।ਕਾਂਗਰਸੀ ਵਿਧਾਇਕ ਜਿੱਥੇ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਦਿਆਂ ਆਪਣੀ ਗੱਲ ਮੀਡੀਆ ਤੱਕ ਪਹੁੰਚਾਉਣ ਵਿੱਚ ਲੱਗੇ ਹੋਏ ਸਨ, ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂ ਵੀ ਸਰਕਾਰ ਦਾ ਪੱਖ ਰੱਖਣ ਲਈ ਸਾਹਮਣੇ ਆ ਗਏ। ਦੋਵਾਂ ਧਿਰਾਂ ਦੇ ਆਗੂ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਮੀਡੀਆ ਸਾਹਮਣੇ ਆਪਣੀ ਗੱਲ ਰੱਖ ਰਹੇ ਸਨ।
ਇਸੇ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਬਹਿਸ ਤੇਜ਼ ਹੋ ਗਈ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਸਥਿਤੀ ਇੱਥੋਂ ਤੱਕ ਪਹੁੰਚ ਗਈ ਕਿ ਮੀਡੀਆ ਸਾਹਮਣੇ ਹੀ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋਣ ਲੱਗੀ।
ਵਿਧਾਨ ਸਭਾ ਕੰਪਲੈਕਸ ਵਿੱਚ ਮੌਜੂਦ ਪੱਤਰਕਾਰਾਂ ਸਾਹਮਣੇ ਦੋਵਾਂ ਪਾਰਟੀਆਂ ਦੇ ਆਗੂ ਇੱਕ-ਦੂਜੇ ਦੀ ਗੱਲ ਕੱਟਦੇ ਨਜ਼ਰ ਆਏ।