विदेश
ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ ''ਤੇ ਲਾਈ ਰੋਕ

Saturday, Oct 31, 2026।
ਇੰਟਰਨੈਸ਼ਨਲ ਡੈਸਕ- ਸਾਊਦੀ ਅਰਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੀ ਜੇਲ੍ਹ 'ਚ ਬੰਦ 2 ਪੰਜਾਬੀ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਫਿਲਹਾਲ ਟਲ ਗਈ ਹੈ, ਜਿਸ ਨਾਲ ਦੋਵਾਂ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ ਹੈ। ਸਾਊਦੀ ਅਦਾਲਤ ਦੇ ਇਸ ਫ਼ੈਸਲੇ ਨਾਲ ਦੋਵਾਂ ਪੰਜਾਬੀਆਂ ਦੀ ਸੁਰੱਖਿਅਤ ਭਾਰਤ ਵਾਪਸੀ ਦੀ ਉਮੀਦ ਜਾਗ ਪਈ ਹੈ।
ਦੋਵਾਂ ਨੌਜਵਾਨਾਂ ਦੀ ਪਛਾਣ ਸ੍ਰੀ ਚਮਕੌਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਰਸਾਲਪੁਰ ਦੇ ਰਹਿਣ ਵਾਲੇ ਗੁਰਦੀਪ ਸਿੰਘ ਅਤੇ ਸਮਰਾਲਾ ਨੇੜਲੇ ਪਿੰਡ ਮਾਣਕੀ ਦੇ ਸੁਖਚੈਨ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਸਾਊਦੀ ਅਰਬ 'ਚ ਕਿਸੇ ਗੰਭੀਰ ਮਾਮਲੇ 'ਚ ਉੱਥੋਂ ਦੀ ਜੇਲ੍ਹ ਵਿੱਚ ਬੰਦ ਹਨ। ਉੱਥੋਂ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਦੋਵਾਂ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਸੀ। ਅਦਾਲਤ ਦੇ ਇਸ ਫ਼ੈਸਲੇ ਮਗਰੋਂ ਦੋਵੇਂ ਪਰਿਵਾਰ ਲਗਾਤਾਰ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਆਪਣੇ ਪੁੱਤਾਂ ਦੀ ਜਾਨ ਬਚਾਉਣ ਲਈ ਗੁਹਾਰ ਲਗਾ ਰਹੇ ਸਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ੍ਰੀ ਚਮਕੌਰ ਸਾਹਿਬ ਤੋਂ ਭਾਜਪਾ ਆਗੂ ਮੇਜਰ ਅੰਜੂ ਬਾਲਾ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਇਸ ਮੁੱਦੇ ਨੂੰ ਕੇਂਦਰੀ ਅਤੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਾਇਆ, ਜਿਸ ਤੋਂ ਬਾਅਦ ਕੂਟਨੀਤਕ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ।
ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦੁਆਰਾ ਕੀਤੀ ਗਈ ਸਫ਼ਲ ਕੂਟਨੀਤਕ ਪੈਰਵੀ ਤੋਂ ਬਾਅਦ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ 'ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਪੀੜਤ ਪਰਿਵਾਰਾਂ ਨੇ ਕੇਂਦਰ ਸਰਕਾਰ ਅਤੇ ਮੇਜਰ ਅੰਜੂ ਬਾਲਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਅਤੇ ਆਸ ਜਤਾਈ ਹੈ ਕਿ ਉਨ੍ਹਾਂ ਦੇ ਪੁੱਤਰ ਜਲਦ ਸੁਰੱਖਿਅਤ ਘਰ ਪਰਤਣਗੇ।