🔥 TRENDING बड़ोरा मंडी का निरीक्षण कर कलेक्टर डॉ.... संगोली रायन्ना की मूर्ति का अनावरण Meghalaya CM Clarifies: NPP Not Wiping... IMD Reports 85% Rainfall Deficit in Me... Tripura Teachers Association Alarms Ov... Computer Teachers Intensify Tripura Ca...
03 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ

✍️ Reporter: Shamsher Singh 🗓 03 Nov 2026, 12:54 PM 👁 17
Share: 💬 WhatsApp 📘 Facebook 𝕏 Post

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ
‎Tuesday, Nov 03, 2026।
‎ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਹਾਲਾਂਕਿ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਜੇ ਤੱਕ ਸਸਪੈਂਸ ਬਰਕਰਾਰ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਦੀਵਾਲੀ ਤੋਂ ਬਾਅਦ ਗਠਜੋੜ ਦਾ ਐਲਾਨ ਹੋ ਸਕਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਦੋਹਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਸ਼ੇਅਰਿੰਗ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ।
‎ਸੂਤਰਾਂ ਦੇ ਮੁਤਾਬਕ ਗਠਜੋੜ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਦਾ ਦੌਰਾ ਕਰ ਸਕਦੇ ਹਨ, ਜਿੱਥੇ ਇਕ ਵੱਡੀ ਰੈਲੀ 'ਚ ਗਠਜੋੜ ਦਾ ਐਲਾਨ ਹੋ ਸਕਦਾ ਹੈ। ਦੱਸ ਦੇਈਏ ਕਿ ਅਮਿਤ ਸ਼ਾਹ ਵੀ ਆਪਣੇ ਪੰਜਾਬ ਦੌਰੇ ਦੌਰਾਨ ਇਹ ਗੱਲ ਆਖ ਚੁੱਕੇ ਹਨ ਕਿ ਪੰਜਾਬ 'ਚ ਐੱਨ. ਡੀ. ਏ. ਦੀ ਸਰਕਾਰ ਬਣੇਗੀ। ਉੱਥੇ ਹੀ ਬੀਤੇ ਦਿਨ ਸੁਖਬੀਰ ਬਾਦਲ ਨੇ ਵੀ ਗਠਜੋੜ ਬਾਰੇ ਬਿਆਨ ਦਿੰਦਿਆਂ ਕਿਹਾ ਸੀ ਕਿ ਥੋੜ੍ਹੇ ਦਿਨਾਂ 'ਚ ਸਭ ਕੁੱਝ ਸਾਫ ਹੋ ਜਾਵੇਗਾ।
‎ਉਨ੍ਹਾਂ ਕਿਹਾ ਸੀ ਕਿ ਅਕਾਲੀ ਦਲ ਪੰਜਾਬ ਦਾ ਹਿੱਤ ਸੋਚਣ ਵਾਲੀਆਂ ਪਾਰਟੀਆਂ ਨਾਲ ਹੀ ਗਠਜੋੜ ਕਰੇਗਾ। ਇਨ੍ਹਾਂ ਸਭ ਤੋਂ ਬਾਅਦ ਹੁਣ ਇਹ ਕਿਆਸ ਲਾਏ ਜਾ ਰਹੇ ਹਨ ਕਿ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਗਠਜੋੜ ਕਰਕੇ ਹੀ ਮੈਦਾਨ 'ਚ ਉਤਰਨਗੀਆਂ।
📲Get App