🔥 TRENDING સુરતના પ્રખ્યાત વકીલના 16 વર્ષીય પુત્ર... મોરારિબાપુએ દિવાળી અને નૂતન વર્ષમાં દે... નર્મદા જિલ્લામાં ‘જનજાતિય ગૌરવ દિવસ-૨૦... સુરતમાં રાંદેર પોલીસ સ્ટેશનમાં ઘરફોડ ચ... চিমনি ট্রেলার ও যাত্রীবাহী বাসের মুখোম... સુરતના રાંદેર વિસ્તારમાં ઘરફોડ ચોરીની...
03 Nov 2026•
ગુજરાતી मराठी ਪੰਜਾਬੀ বাংলা
Politics

ਗੁੰਡਾਗਰਦੀ ਤੋਂ ਤੰਗ ਜੀਵਨਲੀਲਾ ਸਮਾਪਤ ਕਰਨ ਵਾਲੀ ਲੜਕੀ ਦੇ ਪੀੜਤ ਪਰਿਵਾਰ ਨਾਲ ਡਟੇ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ

✍️ Reporter: Jaspreet singh 🗓 03 Nov 2026, 09:41 PM 👁 35
Share: 💬 WhatsApp 📘 Facebook 𝕏 Post
ਗੁੰਡਾਗਰਦੀ ਤੋਂ ਤੰਗ ਜੀਵਨਲੀਲਾ ਸਮਾਪਤ ਕਰਨ ਵਾਲੀ ਲੜਕੀ ਦੇ ਪੀੜਤ ਪਰਿਵਾਰ ਨਾਲ ਡਟੇ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ

ਸ਼ਹਿਰ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਲੁਧਿਆਣਾ, 3 ਨਵੰਬਰ: ਹਲਕਾ ਕੇਂਦਰੀ ਦੇ ਮੁਹੱਲਾ ਹਰਚਰਨ ਨਗਰ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਭਾਜਪਾ ਦੇ ਹਲਕਾ ਕੇਂਦਰੀ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ਹਿਰ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ ਕਿ ਇਲਾਕੇ ਦੀ ਇੱਕ ਧੀ ਨੂੰ ਕਥਿਤ ਤੌਰ ’ਤੇ ਇੱਕ ਨੌਜਵਾਨ ਵੱਲੋਂ ਵਿਆਹ ਲਈ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰ ਅਨੁਸਾਰ ਬੀਤੇ ਦਿਨੀਂ ਉਕਤ ਨੌਜਵਾਨ ਵੱਲੋਂ ਫਾਇਰਿੰਗ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਲੜਕੀ ਨੇ ਖ਼ੌਫ਼ਨਾਕ ਕਦਮ ਚੁੱਕਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਪਰਿਵਾਰ ਦੇ ਦੋਸ਼ਾਂ ਅਨੁਸਾਰ ਪਿਛਲੇ ਤਿੰਨ ਮਹੀਨਿਆਂ ਤੋਂ ਪੁਲਿਸ ਅਤੇ ਮੌਜੂਦਾ ਵਿਧਾਇਕ ਪੱਪੀ ਪਰਾਸ਼ਰ ਦੇ ਧਿਆਨ ਵਿੱਚ ਇਹ ਮਾਮਲਾ ਸੀ ਤਾਂ ਸਮੇਂ ਸਿਰ ਕੋਈ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ? ਜੇਕਰ ਸਮੇਂ ਸਿਰ ਕਾਰਵਾਈ ਹੋ ਜਾਂਦੀ ਤਾਂ ਸ਼ਾਇਦ ਅੱਜ ਇੱਕ ਧੀ ਦੀ ਜਾਨ ਬਚਾਈ ਜਾ ਸਕਦੀ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਅਪਰਾਧੀਆਂ ਦੇ ਮਨਾਂ ਵਿੱਚੋਂ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਜਿਸ ਤਰ੍ਹਾਂ ਦਾ ਮਾਹੌਲ ਪਹਿਲਾਂ ਫ਼ਿਲਮਾਂ ਵਿੱਚ ਦੇਖਣ ਨੂੰ ਮਿਲਦਾ ਸੀ, ਅੱਜ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹਕੀਕਤ ਬਣਦਾ ਜਾ ਰਿਹਾ ਹੈ।

ਗੁਰਦੇਵ ਸ਼ਰਮਾ ਦੇਬੀ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਵਰਤੀ ਗਈ ਹੈ ਤਾਂ ਉਸ ਨੂੰ ਵੀ ਬਖ਼ਸ਼ਿਆ ਨਾ ਜਾਵੇ, ਭਾਵੇਂ ਉਹ ਕਿਸੇ ਵੀ ਉੱਚੇ ਅਹੁਦੇ ’ਤੇ ਕਿਉਂ ਨਾ ਹੋਵੇ।

ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਸ਼ਹਿਰ ਦੀਆਂ ਧੀਆਂ-ਭੈਣਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
📲Get App