🔥 TRENDING বিজেপি সমর্থকরা চাপড়া থেকে শিলিগুড়ি... Headlines Today जयपुर के लंकापुरी शासत्री नगर वार्ड 14... उन्नाव में कचहरी के सामने होमगार्ड और... स्कार्पियो से 30 पेटी अवैध शराब जब्त,... ਯੁੱਧ ਨਸ਼ਿਆਂ ਵਿਰੁੱਧ: ਪਿੰਡ ਮਲੂਕਾ ਵਿੱਚ 14...
04 Nov 2026•
ગુજરાતી मराठी ਪੰਜਾਬੀ বাংলা

ਨਸ਼ਾ ਪੀੜਤਾਂ ਨੂੰ ਹੁਨਰ ਸਿਖਾ ਕੇ ਰੁਜ਼ਗਾਰ ਨਾਲ ਜੋੜਨ ਦੀ ਪਹਿਲਕਦਮੀ

✍️ Reporter: Jiwan kumar 🗓 04 Nov 2026, 01:48 PM 👁 15
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਨੂੰ ਹੁਨਰਮੰਦ ਬਣਾਉਣ ਅਤੇ ਰੁਜ਼ਗਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਰੁਜ਼ਗਾਰ ਬਿਊਰੋ ਵੱਲੋਂ ਵੱਖ-ਵੱਖ ਪਿੰਡਾਂ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਕਈ ਕਿੱਤਾਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ 99884-44133 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਬਠਿੰਡਾ, 3 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਿੰਡਾਂ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਹੁਨਰ ਵਿਕਾਸ ਕੋਰਸਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ਪਿੰਡ ਭਾਗੀਵਾਂਦਰ, ਨਸੀਬਪੁਰਾ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਹੁਨਰ ਵਿਕਾਸ ਕੋਰਸਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ, ਲੋੜੀਂਦੇ ਹੁਨਰ ਹਾਸਲ ਕਰਨ ਅਤੇ ਬੈਂਕਿੰਗ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨ ਅਤੇ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਮੁਫ਼ਤ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਖੇਤੀਬਾੜੀ, ਮੱਛੀ ਪਾਲਣ, ਮੋਬਾਈਲ ਫੋਨ ਰਿਪੇਅਰ, ਪਲੰਬਰ, ਸਕੂਟਰ ਮਕੈਨਿਕ, ਬੇਕਰੀ ਅਤੇ ਫਾਸਟ ਫੂਡ ਤਿਆਰ ਕਰਨ ਵਰਗੇ ਕਿੱਤਿਆਂ ਨਾਲ ਸਬੰਧਤ ਕੋਰਸ ਵੀ ਉਪਲਬਧ ਹਨ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਦੱਸਿਆ ਕਿ ਜਿਹੜਾ ਵੀ ਵਿਅਕਤੀ ਆਪਣੀ ਰੁਚੀ ਅਤੇ ਲੋੜ ਅਨੁਸਾਰ ਕਿਸੇ ਕੋਰਸ ਜਾਂ ਕਿੱਤੇ ਬਾਰੇ ਜਾਣਕਾਰੀ ਲੈਣਾ ਚਾਹੁੰਦਾ ਹੈ ਜਾਂ ਸਹਾਇਤਾ ਦੀ ਲੋੜ ਰੱਖਦਾ ਹੈ, ਉਹ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਮੋਬਾਈਲ ਨੰਬਰ 99884-44133 ’ਤੇ ਸੰਪਰਕ ਕਰ ਸਕਦਾ ਹੈ।
📲Get App