🔥 ट्रेंडिंग आईएमडी ने दिल्ली‑एनसीआर में तूफ़ान की... हिमाचल प्रदेश में 12 नवंबर से बर्फ़ और... केंद्रीय भारत में ठंडी हवा: मध्य प्रदे... उत्तर भारत को 12 नवंबर के लिए वर्षा एव... बंगाल की खाड़ी पर चौथा निम्न-दाब प्रणा... ISRO उपग्रह ने बंगाल की खाड़ी में नया...
12 नव. 2026•
ગુજરાતી मराठी ਪੰਜਾਬੀ বাংলা
ऑटोमोबाइल

ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

✍️ रिपोर्टर: Shamsher Singh 🗓 04 नव. 2026, 06:19 PM 👁 74
शेयर करें: 💬 WhatsApp 📘 Facebook 𝕏 Post

ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
‎Wednesday, Nov 04, 2026 ।
‎ਲੁਧਿਆਣਾ (need24): ਅੱਜ ਨੈਸ਼ਨਲ ਹਾਈਵੇਅ 'ਤੇ ਟੋਲ ਪਲਾਜ਼ਾ ਨੇੜੇ ਸਤਲੁਜ ਦਰਿਆ 'ਤੇ ਇਕਕਕ ਪਰਾਲੀ ਨਾਲ ਭਰੀ ਓਵਰਲੋਡ ਟ੍ਰੈਕਟਰ ਟਰਾਲੀ ਪਲਟ ਗਈ। ਇਸ ਕਾਰਨ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ। ਵੇਖਦੇ ਹੀ ਵੇਖਦੇ ਨੈਸ਼ਨਲ ਹਾਈਵੇਅ ਦੇ ਦੋਹਾਂ ਪਾਸੇ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਸ ਦੌਰਾਨ ਇਕ ਐਂਬੂਲੈਂਸ ਵੀ ਜਾਮ ਵਿਚ ਫਸੀ ਨਜ਼ਰ ਆਈ।
‎ਹਾਦਸੇ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਥਾਣਾ ਲਾਡੋਵਾਲ ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਹੋਰ ਟ੍ਰੈਕਟਰ ਦੀ ਸਹਾਇਤਾ ਨਾਲ ਪਲਟੀ ਹੋਈ ਟ੍ਰੈਕਟਰ ਟਰਾਲੀ ਨੂੰ ਸਿੱਧਾ ਕਰਵਾ ਕੇ ਨੈਸ਼ਨਲ ਹਾਈਵੇਅ 'ਤੇ ਲੱਗਿਆ ਜਾਮ ਖੁੱਲ੍ਹਵਾਇਆ ਗਿਆ। ਜਾਮ ਕਾਰਨ ਲੋਕਾਂ ਨੂੰ ਕਾਫ਼ੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
📲Get App