🔥 TRENDING दीपावली का असली उत्साह दूसरों के जीवन... ધાંગધ્રા અપેક્ષા ફાઉન્ડેશન દ્વારા આરયૅ... Tamil Nadu CM M. K. Stalin Opens New C... बिदर विश्वविद्यालय में अंतर‑कॉलेज पहाड... Hardeep Singh Puri elected unopposed t... BJP Ridicules Youth Congress Over Susp...
05 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਪੁਲਿਸ ਨੇ ਗੁੰਮ ਹੋਈ ਸਕੂਟਰੀ ਲੱਭ ਕੇ ਮਾਲਕ ਨੂੰ ਸੌਂਪੀ

✍️ Reporter: Jiwan kumar 🗓 05 Nov 2026, 06:57 PM 👁 10
Share: 💬 WhatsApp 📘 Facebook 𝕏 Post

: ਬਠਿੰਡਾ ਪੁਲਿਸ ਦੀ ਪੀ.ਸੀ.ਆਰ. ਪਾਰਟੀ ਨੇ 112 ’ਤੇ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਗੁੰਮ ਹੋਈ ਸਕੂਟਰੀ ਲੱਭ ਕੇ ਉਸ ਦੇ ਮਾਲਕ ਅਰਸ਼ਦੀਪ ਸਿੰਘ ਨੂੰ ਵਾਪਸ ਸੌਂਪ ਦਿੱਤੀ।

ਬਠਿੰਡਾ, 5 ਨਵੰਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਦੀ ਪੀ.ਸੀ.ਆਰ. ਪਾਰਟੀ ਨੇ ਮੁਸਤੈਦੀ ਦਿਖਾਉਂਦਿਆਂ ਗੁੰਮ ਹੋਈ ਸਕੂਟਰੀ ਲੱਭ ਕੇ ਉਸ ਦੇ ਅਸਲ ਮਾਲਕ ਨੂੰ ਵਾਪਸ ਸੌਂਪ ਦਿੱਤੀ। ਸਕੂਟਰੀ ਮਿਲਣ ’ਤੇ ਮਾਲਕ ਅਰਸ਼ਦੀਪ ਸਿੰਘ ਨੇ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਬਸੰਤ ਵਿਹਾਰ ਨਗਰ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੇ ਆਪਣੀ ਸਕੂਟਰੀ ਗੁੰਮ ਹੋਣ ਸਬੰਧੀ 112 ਹੈਲਪਲਾਈਨ ’ਤੇ ਸੂਚਨਾ ਦਿੱਤੀ ਸੀ। ਸੂਚਨਾ ਮਿਲਦਿਆਂ ਹੀ ਪੀ.ਸੀ.ਆਰ. ਪਾਰਟੀ ਨੇ ਬਿਨਾਂ ਦੇਰੀ ਕੀਤੇ ਸਕੂਟਰੀ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਮੁਲਾਜ਼ਮਾਂ ਵੱਲੋਂ ਆਸ-ਪਾਸ ਦੇ ਇਲਾਕੇ ਦੀ ਜਾਂਚ ਕਰਨ ਦੇ ਨਾਲ-ਨਾਲ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਗਈ।
ਲਗਾਤਾਰ ਕੀਤੇ ਯਤਨਾਂ ਸਦਕਾ ਸਕੂਟਰੀ ਇੱਕ ਸੁੰਨਸਾਨ ਜਗ੍ਹਾ ’ਤੇ ਖੜ੍ਹੀ ਮਿਲ ਗਈ। ਇਸ ਉਪਰੰਤ ਪੁਲਿਸ ਪਾਰਟੀ ਨੇ ਸਕੂਟਰੀ ਦੀ ਪਛਾਣ ਅਤੇ ਲੋੜੀਂਦੀ ਜਾਂਚ ਕਰਨ ਤੋਂ ਬਾਅਦ ਇਸ ਦੇ ਅਸਲ ਮਾਲਕ ਅਰਸ਼ਦੀਪ ਸਿੰਘ ਨੂੰ ਲੱਭ ਕੇ ਸਕੂਟਰੀ ਉਸ ਦੇ ਹਵਾਲੇ ਕਰ ਦਿੱਤੀ।
ਐੱਸ.ਐੱਸ.ਪੀ. ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਪਰਾਧਾਂ ਦੀ ਰੋਕਥਾਮ ਅਤੇ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਸਨੈਚਿੰਗ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਪੀ.ਸੀ.ਆਰ. ਪਾਰਟੀਆਂ ਦਿਨ-ਰਾਤ ਮੁਸਤੈਦ ਰਹਿੰਦੀਆਂ ਹਨ।
ਸਕੂਟਰੀ ਵਾਪਸ ਮਿਲਣ ’ਤੇ ਅਰਸ਼ਦੀਪ ਸਿੰਘ ਨੇ ਬਠਿੰਡਾ ਪੁਲਿਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟ ਕਰਦਿਆਂ ਪੁਲਿਸ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਬਠਿੰਡਾ ਪੁਲਿਸ ਨੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਹੈਲਪਲਾਈਨ ’ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
📲Get App