‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਅਤੇ ਵਿਕਾਸ ਕਾਰਜ ਤੇਜ਼
Watch on:
▶️ YouTube
: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਜਾਗਰੂਕਤਾ ਦੇ ਨਾਲ-ਨਾਲ ਖੇਡਾਂ, ਸਫ਼ਾਈ, ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਕਾਰਜ ਵੀ ਕੀਤੇ ਜਾ ਰਹੇ ਹਨ।
ਬਠਿੰਡਾ, 5 ਨਵੰਬਰ (ਜੀਵਨ ਬਾਂਸਲ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਪਿੰਡਾਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਹੌਟਸਪਾਟ ਇਲਾਕਿਆਂ ਦੀ ਪਛਾਣ ਕਰਕੇ ਉੱਥੇ ਨਸ਼ਿਆਂ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਖੇਤਰਾਂ ਵਿੱਚ ਲੋਕਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਇਸ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਲਗਾਉਣ, ਖੇਡ ਮੈਦਾਨਾਂ ਦਾ ਸੁਧਾਰ ਕਰਨ ਅਤੇ ਬੱਚਿਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਵਰਗੇ ਕੰਮ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਪਿੰਡ ਅਬਲੂ ਵਿਖੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਅਤੇ ਸਕੂਲ ਦੀ ਲਾਇਬ੍ਰੇਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ। ਪਿੰਡ ਹਰਰਾਏਪੁਰ ਵਿਖੇ ਢਿਲਵਾਂ ਡਿਸਟਰੀਬਿਊਟਰੀ ਦੇ ਖਾਲਿਆਂ, ਪਿੰਡ ਕਲਿਆਣ ਸੱਦਾ ਦੇ ਸ਼ਮਸ਼ਾਨਘਾਟ, ਵਾਟਰ ਵਰਕਸ ਅਤੇ ਸਕੂਲ ਦੀ ਸਫ਼ਾਈ ਕਰਵਾਈ ਗਈ। ਇਸ ਤੋਂ ਇਲਾਵਾ ਪਿੰਡ ਘੁੰਮਣ ਕਲਾਂ ਦੇ ਸ਼ਮਸ਼ਾਨਘਾਟ ਦੀ ਸਫ਼ਾਈ ਅਤੇ ਪੌਦੇ ਲਗਾਉਣ ਦਾ ਕੰਮ ਵੀ ਕੀਤਾ ਗਿਆ, ਜਦਕਿ ਪਿੰਡ ਝੁੰਬਾ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਜਾਰੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਹਿੰਮ ਤਹਿਤ ਨਸ਼ਿਆਂ ਦੇ ਹੌਟਸਪਾਟ ਪਿੰਡ ਭਾਈ ਬਖਤੌਰ ਵਿਖੇ ਨਸ਼ਿਆਂ ਦੇ ਸੇਵਨ ਲਈ ਵਰਤੇ ਜਾਂਦੇ ਅੱਡਿਆਂ ਨੂੰ ਢਾਹ ਕੇ ਇਲਾਕੇ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਘੁੰਮਣ ਕਲਾਂ ਦੀ ਵਿਲੇਜ ਡਿਫੈਂਸ ਕਮੇਟੀ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਦੇ ਖੇਡ ਸਟੇਡੀਅਮ ਵਿੱਚ ਚੱਲ ਰਹੇ ਉਸਾਰੀ ਕਾਰਜਾਂ ਦੀ ਸਮੀਖਿਆ ਕੀਤੀ ਗਈ।
ਉਨ੍ਹਾਂ ਸਟੇਡੀਅਮ ਵਿਖੇ ਖੇਡ ਪ੍ਰੇਮੀਆਂ ਨਾਲ ਗੱਲਬਾਤ ਕਰਦਿਆਂ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਨਸ਼ਾ ਪੀੜਤ ਵਿਅਕਤੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਵਲ ਜਾਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਤਾਂ ਜੋ ਉਸ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਕੇ ਇਲਾਜ ਮੁਹੱਈਆ ਕਰਵਾਇਆ ਜਾ ਸਕੇ।