🔥 TRENDING Tamil Nadu CM M. K. Stalin Opens New C... बिदर विश्वविद्यालय में अंतर‑कॉलेज पहाड... Hardeep Singh Puri elected unopposed t... BJP Ridicules Youth Congress Over Susp... ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾ... Madhya Pradesh High Court caps in‑serv...
05 Nov 2026•
ગુજરાતી मराठी ਪੰਜਾਬੀ বাংলা

ਪਰਾਲੀ ਸਾੜਨ ਦੇ ਮਾਮਲਿਆਂ ’ਚ ਜ਼ੀਰੋ ਟਾਲਰੈਂਸ, ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

✍️ Reporter: Jiwan kumar 🗓 05 Nov 2026, 06:47 PM 👁 20
Watch on: ▶️ YouTube
Share: 💬 WhatsApp 📘 Facebook 𝕏 Post

ਸੰਖੇਪ: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਵਰਤਣ ਦੀ ਅਪੀਲ ਕੀਤੀ ਹੈ।

ਬਠਿੰਡਾ, 5 ਨਵੰਬਰ (ਜੀਵਨ ਬਾਂਸਲ): ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪ੍ਰਸ਼ਾਸਨ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਤੁਰੰਤ ਐੱਫ.ਆਈ.ਆਰ. ਦਰਜ ਕੀਤੀ ਜਾਵੇ, ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇ ਅਤੇ ਨਿਯਮਾਂ ਅਨੁਸਾਰ ਬਣਦਾ ਜੁਰਮਾਨਾ ਵਸੂਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਾਤਾਰ ਫੀਲਡ ਵਿੱਚ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਤੁਰੰਤ ਪਤਾ ਲਗਾ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਹੋਰ ਤਕਨੀਕਾਂ ਦੀ ਵਰਤੋਂ ਕਰਨ।
ਸ੍ਰੀ ਧੀਮਾਨ ਨੇ ਕਿਹਾ ਕਿ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਆਮ ਲੋਕਾਂ ਦੀ ਸਿਹਤ ਦੀ ਸੁਰੱਖਿਆ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ ਆਦਿ ਮਸ਼ੀਨਰੀ ਦੀ ਸਹਾਇਤਾ ਲੈਣ ਵਾਸਤੇ ਹੈਲਪਲਾਈਨ ਨੰਬਰ 0164-2212525 ’ਤੇ ਸੰਪਰਕ ਕਰ ਸਕਦੇ ਹਨ।
📲Get App