🔥 ट्रेंडिंग નાયબ મુખ્યમંત્રીએ ગાંધીનગરમાં 101 નવી... भोरमधील 141 वर्ष जुना दगडी पुल रस्त्या... सुनडरगढ़ में पुलिस फायरिंग के बाद तीन... ओडिशा राजस्व अधिकारी को जाल में फंसाकर... स्पिनर की 6/22 बॉलिंग ने सीनियर T20 ट्... नन्ही काली ने किया समर्थन, चेनसॉ हमले...
06 नव. 2026•
ગુજરાતી मराठी ਪੰਜਾਬੀ বাংলা

ਸਿਵਲ ਸਰਜਨ ਵੱਲੋਂ ਨਵੀਂ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ ਦਾ ਅਚਨਚੇਤ ਦੌਰਾ

✍️ रिपोर्टर: Jiwan kumar 🗓 06 नव. 2026, 06:46 PM 👁 14
शेयर करें: 💬 WhatsApp 📘 Facebook 𝕏 Post

ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਨਵੀਂ ਆਈ.ਪੀ.ਐਚ.ਐਲ. ਲੈਬਾਰਟਰੀ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ 109 ਤਰ੍ਹਾਂ ਦੇ ਟੈਸਟਾਂ ਦੀ ਸਹੂਲਤ ਹੈ, ਜਿਨ੍ਹਾਂ ਵਿੱਚੋਂ 55 ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਬਠਿੰਡਾ, 6 ਨਵੰਬਰ (ਜੀਵਨ ਬਾਂਸਲ): ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਨਵੀਂ ਬਣੀ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ (ਆਈ.ਪੀ.ਐਚ.ਐਲ.) ਦਾ ਅਚਨਚੇਤ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਲੈਬਾਰਟਰੀ ਵਿੱਚ ਕੀਤੇ ਗਏ ਪ੍ਰਬੰਧਾਂ, ਟੈਸਟਿੰਗ ਸਹੂਲਤਾਂ, ਸਾਫ਼-ਸਫ਼ਾਈ, ਮਰੀਜ਼ਾਂ ਲਈ ਉਪਲਬਧ ਸਹੂਲਤਾਂ ਅਤੇ ਲੈਬ ਦੇ ਸਮੁੱਚੇ ਕੰਮਕਾਜ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਲੈਬਾਰਟਰੀ ਵਿੱਚ ਤਾਇਨਾਤ ਸਟਾਫ਼ ਨਾਲ ਗੱਲਬਾਤ ਕਰਕੇ ਟੈਸਟਾਂ ਦੀ ਪ੍ਰਕਿਰਿਆ ਅਤੇ ਰਿਪੋਰਟਾਂ ਸਮੇਂ ਸਿਰ ਜਾਰੀ ਕਰਨ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ।
ਇਸ ਮੌਕੇ ਡਾ. ਤਪਿੰਦਰਜੋਤ ਨੇ ਦੱਸਿਆ ਕਿ ਆਈ.ਪੀ.ਐਚ.ਐਲ. ਲੈਬਾਰਟਰੀ ਵਿੱਚ ਇੱਕੋ ਛੱਤ ਹੇਠ 109 ਤਰ੍ਹਾਂ ਦੇ ਵੱਖ-ਵੱਖ ਟੈਸਟ ਕਰਨ ਦੀ ਸਹੂਲਤ ਉਪਲਬਧ ਹੈ, ਜਿਨ੍ਹਾਂ ਵਿੱਚੋਂ 55 ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੈਬਾਰਟਰੀ ਵਿੱਚ ਜਾਂਚ ਦੀ ਗੁਣਵੱਤਾ, ਸਹੀ ਰਿਪੋਰਟਿੰਗ ਅਤੇ ਸਾਫ਼-ਸਫ਼ਾਈ ਦੇ ਮਿਆਰਾਂ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਸਹਿਯੋਗੀ ਅਤੇ ਨਿਮਰਤਾ ਭਰਿਆ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਅਚਨਚੇਤ ਦੌਰਿਆਂ ਦਾ ਮੁੱਖ ਮਕਸਦ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਠਿੰਡਾ ਡਾ. ਅਰੁਣ ਬਾਂਸਲ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਜ਼ਿਲ੍ਹਾ ਬੀ.ਸੀ.ਸੀ. ਨਰਿੰਦਰ ਕੁਮਾਰ ਵੀ ਹਾਜ਼ਰ ਸਨ।
📲Get App