🔥 TRENDING महंगाई के कारण सीतापुर की आतिशबाजी दुक... ਪਰਵਿੰਦਰ ਝੋਟਾ ਅਮਰ ਰਹੇ..!'' ਸਸਕਾਰ ਮੌਕੇ ਝ... Thunderstorms and Heavy Rain Expected... Godzilla Minus Zero Tops Global Box Of... प्रधानमंत्री नरेंद्र मोदी ने बस्तर में... BJP in Punjab lights Diwali lamps to h...
08 Nov 2026•
ગુજરાતી मराठी ਪੰਜਾਬੀ বাংলা
Crime

ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜੀ ਭੀੜ ।

✍️ Reporter: Shamsher Singh 🗓 08 Nov 2026, 10:41 PM 👁 13
Share: 💬 WhatsApp 📘 Facebook 𝕏 Post

ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜੀ ਭੀੜ ।

ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜੀ ਭੀੜ ।
‎Sunday, Nov 08, 2026।
‎ਮਾਨਸਾ (ਵੈੱਬ ਡੈਸਕ)- ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਮਾਨਸਾ ਪਹੁੰਚ ਚੁੱਕੀ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਧਰਨੇ ਵਾਲੀ ਥਾਂ 'ਤੇ ਲਿਜਾਇਆ ਗਿਆ, ਜਿੱਥੇ ਅੰਤਿਮ ਦਰਸ਼ਨਾਂ ਲਈ ਲੋਕਾਂ ਦੀ ਭੀੜ ਉਮੜ ਪਈ। ਇਸ ਦੇ ਬਾਅਦ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਘਰ ਲਿਜਾਇਆ ਗਿਆ। ਘਰ ਵਿਚ ਜਿਵੇਂ ਹੀ ਉਸ ਦੀ ਮ੍ਰਿਤਕ ਦੇਹ ਲਿਆਂਦੀ ਗਈ ਮਾਹੌਲ ਅਤਿ ਗਮਗੀਨ ਬਣ ਗਿਆ।
‎ਇਥੇ ਇਹ ਵੀ ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਅੱਗੇ ਵੱਡੀ ਮੰਗ ਰੱਖ ਦਿੱਤੀ ਹੈ। ਭੀਮ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਨਸਾ ਦੇ ਐੱਸ. ਐੱਸ. ਪੀ. ਦਾ ਤਬਾਦਲਾ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਭੁੱਖ-ਹੜਤਾਲ 'ਤੇ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਮੈਨੂੰ ਕੋਈ ਮਜਬੂਰ ਨਾ ਕਰੇ ਪਰ ਮੈਂ ਆਪਣੇ ਵਾਅਦੇ ਦਾ ਪੱਕਾ ਹਾਂ। ਉਨ੍ਹਾਂ ਨੇ ਆਪਣੀ ਭੁੱਖ-ਹੜਤਾਲ 5 ਨਵੰਬਰ ਦੀ ਸ਼ੁਰੂ ਕੀਤੀ ਹੋਈ ਹੈ।
‎ਉਨ੍ਹਾਂ ਨੇ ਕਿਹਾ ਕਿ ਅੱਜ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਕਰਨਗੇ ਅਤੇ ਉਨ੍ਹਾਂ ਨੇ ਅੰਦੋਲਨ ਦੌਰਾਨ ਸਾਥ ਦੇਣ ਵਾਲੇ ਹਰ ਵਿਅਕਤੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਮੌਕੇ ਅੰਦੋਲਨਕਾਰੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਹੁੱਲੜਬਾਜ਼ੀ ਨਾ ਕਰਨ ਲਈ ਵੀ ਕਿਹਾ ਹੈ। ਭੀਮ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਫਿਰ ਅੱਜ ਦੇ ਦਿਨ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਰਾਬ ਵੀ ਛੱਡਣ ਦੀ ਵੀ ਅਪੀਲ ਕੀਤੀ। ਭੀਮ ਸਿੰਘ ਨੇ ਫਿਰ ਕਿਹਾ ਕਿ ਜੇਕਰ ਮਾਨਸਾ ਦੇ ਐੱਸ. ਐੱਸ. ਪੀ. ਦਾ ਤਬਾਦਲਾ ਨਹੀਂ ਕੀਤਾ ਜਾਂਦਾ ਤਾਂ ਉਹ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ।
📲Get App