🔥 TRENDING Hyderabad Pharmacies Struggle to Apply... Telangana Introduces New Rice Price Co... ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰ... Hyderabad Skies Clear on November 9, N... Odisha Science Minister Honors Eminent... बहराइच के चांदपुरा में लाखों रुपये की...
09 Nov 2026•
ગુજરાતી मराठी ਪੰਜਾਬੀ বাংলা
Politics

ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ! ਸੀਨੀਅਰ ਲੀਡਰ ਅਕਾਲੀ ਦਲ ''ਚ ਸ਼ਾਮਲ

✍️ Reporter: Shamsher Singh 🗓 09 Nov 2026, 09:31 PM 👁 10
Share: 💬 WhatsApp 📘 Facebook 𝕏 Post

ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ! ਸੀਨੀਅਰ ਲੀਡਰ ਅਕਾਲੀ ਦਲ ''ਚ ਸ਼ਾਮਲ

ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ! ਸੀਨੀਅਰ ਲੀਡਰ ਅਕਾਲੀ ਦਲ ''ਚ ਸ਼ਾਮਲ
‎Monday, Nov 09, 2026 ।
‎ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ ਅੱਜ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹ ਕਾਂਗਰਸ ਦੇ ਜਨਰਲ ਸਕੱਤਰ ਹਨ ਅਤੇ ਆਗਾਮੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਗਠਿਤ ਚੋਣ ਮੁਹਿੰਮ ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਕੌਂਸਲਰ ਰਹਿ ਚੁੱਕੇ ਹਨ।
‎
‎ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਆਖ਼ਿਆ ਕਿ ਗੁਜਰਾਲ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਮਜ਼ਬੂਤੀ ਅਤੇ ਹੁਲਾਰਾ ਮਿਲਿਆ ਹੈ। ਉਨ੍ਹਾਂ ਦੀ ਸ਼ਮੂਲੀਅਤ ਨਾਲ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਪਾਰਟੀ ਦੇ ਪ੍ਰਦਰਸ਼ਨ 'ਤੇ ਬਹੁਤ ਹੀ ਸਕਾਰਾਤਮਕ ਪ੍ਰਭਾਅ ਪਵੇਗਾ।
📲Get App