Politics
ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ ਵਿਖਾਉਣਗੇ ਹਰੀ ਝੰਡੀ

Wednesday, Nov 11, 2026।
ਚੰਡੀਗੜ੍ਹ/ਚਮਕੌਰ ਸਾਹਿਬ (ਵੈੱਬ ਡੈਸਕ)- ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕੱਲ੍ਹ ਤੋਂ ਸੂਬੇ 'ਚ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਇਸ ਯਾਤਰਾ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ। ਇਸ ਮੌਕੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ। ਉਥੇ ਹੀ ਅੱਜ ਚੰਡੀਗੜ੍ਹ ਤੋਂ 'ਪੰਜਾਬ ਮੰਗਦਾ ਹੈ ਇਨਸਾਫ਼' ਕੰਪੇਨ ਸ਼ੁਰੂ ਕੀਤੀ ਗਈ ਹੈ।
'ਪੰਜਾਬ ਮੰਗਦਾ ਹੈ ਇਨਸਾਫ਼' ਕੰਪੇਨ ਦਾ ਹਿੱਸਾ
ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਦੀ ਅਸਲ ਕੰਪੇਨ ਦਾ ਨਾਂ 'ਪੰਜਾਬ ਮੰਗਦਾ ਹੈ ਇਨਸਾਫ਼' ਹੈ ਅਤੇ ਇਹ ਸਾਈਕਲ ਯਾਤਰਾ ਇਸੇ ਕੰਪੇਨ ਦਾ ਹਿੱਸਾ ਹੈ। ਇਹ ਯਾਤਰਾ ਆਪਣੇ ਪਹਿਲੇ ਪੜ੍ਹਾਅ 'ਚ ਮਾਲਵਾ ਖੇਤਰ ਦੇ 28 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੇਗੀ
ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਜਿਨ੍ਹਾਂ ਹਲਕਿਆਂ 'ਚ ਇਹ ਯਾਤਰਾ ਸਿੱਧੀ ਨਹੀਂ ਜਾ ਰਹੀ, ਉੱਥੇ ਕਾਂਗਰਸ ਦੇ ਬਾਕੀ ਸੀਨੀਅਰ ਆਗੂ, ਜਿਵੇਂ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਰਾਜਾ ਵੜਿੰਗ, ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ, ਭਾਰਤ ਭੂਸ਼ਣ ਆਸ਼ੂ ਅਤੇ ਓਮ ਪ੍ਰਕਾਸ਼ ਸੋਨੀ ਆਪਣੇ-ਆਪਣੇ ਖੇਤਰਾਂ 'ਚ ਜਾ ਕੇ ਮੁਹਿੰਮ ਚਲਾਉਣਗੇ। ਕਾਂਗਰਸ ਪਾਰਟੀ ਸਮੂਹਿਕ ਤੌਰ 'ਤੇ ਇਸ ਪੂਰੇ ਪ੍ਰੋਗਰਾਮ ਨੂੰ ਅੱਗੇ ਵਧਾਏਗੀ