🔥 TRENDING Two Men Arrested in Jalandhar Café for... लखनऊ में मुख्यमंत्री योगी आदित्यनाथ ने... Two Young Men Arrested with Licensed P... Boat capsizes in Bihar's Baya River, t... Barmer Soars to 37.8°C as Rajasthan’s... 7‑year‑old girl brutally murdered in L...
11 Nov 2026•
ગુજરાતી मराठी ਪੰਜਾਬੀ বাংলা

ਤੰਬਾਕੂਨੋਸ਼ੀ ਨਸ਼ੇ ਦਾ ਮੁੱਢਲਾ ਪੜਾਅ, ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ: ਸਿਵਲ ਸਰਜਨ

✍️ Reporter: Jiwan kumar 🗓 11 Nov 2026, 04:29 PM 👁 6
Share: 💬 WhatsApp 📘 Facebook 𝕏 Post

ਸਿਹਤ ਵਿਭਾਗ ਬਠਿੰਡਾ ਵੱਲੋਂ ਤੰਬਾਕੂ ਕੰਟਰੋਲ ਮੁਹਿੰਮ ਤਹਿਤ 31 ਦਸੰਬਰ ਤੱਕ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ। ਸਿਵਲ ਸਰਜਨ ਨੇ ਤੰਬਾਕੂ ਨੂੰ ਗੰਭੀਰ ਬਿਮਾਰੀਆਂ ਦਾ ਕਾਰਨ ਦੱਸਦਿਆਂ ਲੋਕਾਂ ਨੂੰ ਇਸ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ, ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਹੋਣਗੇ ਚਲਾਨ

ਬਠਿੰਡਾ, 11 ਨਵੰਬਰ (ਜੀਵਨ ਬਾਂਸਲ): ਤੰਬਾਕੂਨੋਸ਼ੀ ਨਸ਼ੇ ਦਾ ਮੁੱਢਲਾ ਪੜਾਅ ਹੈ ਅਤੇ ਇਸ ਦੀ ਵਰਤੋਂ ਨੂੰ ਰੋਕਣ ਲਈ ਲੋਕਾਂ ਵਿੱਚ ਲਗਾਤਾਰ ਜਾਗਰੂਕਤਾ ਪੈਦਾ ਕਰਨੀ ਜ਼ਰੂਰੀ ਹੈ। ਇਹ ਗੱਲ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕਰਵਾਈ ਗਈ ਵਿਸ਼ੇਸ਼ ਮੀਟਿੰਗ ਦੌਰਾਨ ਕਹੀ।
ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਟਪਾ ਐਕਟ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਸਮੂਹ ਮਾਸ ਮੀਡੀਆ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਟਪਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੀ ਪਾਲਣਾ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਡਾ. ਤਪਿੰਦਰਜੋਤ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨੀ ਵੀ ਜ਼ਰੂਰੀ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਜਾਗਰੂਕਤਾ ਮੁਹਿੰਮ 1 ਨਵੰਬਰ ਤੋਂ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਮਾਸ ਮੀਡੀਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਬਲਾਕਾਂ ਵਿੱਚ ਜਨਤਕ ਥਾਵਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਅਤੇ ਰੈਲੀਆਂ ਤੇਜ਼ ਕਰਨ।
ਉਨ੍ਹਾਂ ਦੁਕਾਨਦਾਰਾਂ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਕਾਨੂੰਨੀ ਨਿਯਮਾਂ ਬਾਰੇ ਜਾਣੂ ਕਰਵਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ ਕੋਟਪਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤਹਿਤ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਦੀ ਮਨਾਹੀ, ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ’ਤੇ ਪਾਬੰਦੀ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਨਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਕੇਵਲ ਸਿੰਘ, ਲਖਵਿੰਦਰ ਸਿੰਘ ਕੈਂਥ, ਗਗਨਦੀਪ ਸਿੰਘ ਭੁੱਲਰ, ਬੀ.ਈ.ਈ. ਮਹੇਸ਼ ਸ਼ਰਮਾ, ਮਾਲਵਿੰਦਰ ਸਿੰਘ ਤਿਉਣਾ, ਸੋਨਦੀਪ ਸਿੰਘ ਸੰਧੂ ਅਤੇ ਮਨਜੀਤ ਸਿੰਘ ਹਾਜ਼ਰ ਸਨ।
📲Get App