🔥 TRENDING गुना के विंध्याचल कॉलोनी में कचरे के ढ... Manipur Police and Army Seize Arms, Ex... Anti‑tobacco campaign launched near sc... कुशलगढ़ के DYSP चौराहे पर होटल के कथित... Manipur Road Crisis: Residents Forced... Meghalaya CM Launches 50th Wangala Fes...
12 Nov 2026•
ગુજરાતી मराठी ਪੰਜਾਬੀ বাংলা

ਪਰਾਲੀ ਪ੍ਰਬੰਧਨ ਲਈ ਬਠਿੰਡਾ ਪ੍ਰਸ਼ਾਸਨ ਦੀ ਖੇਤਾਂ ਵਿੱਚ ਮੁਹਿੰਮ ਜਾਰੀ, ਕਿਸਾਨਾਂ ਵੱਲੋਂ ਪੂਰਾ ਸਹਿਯੋਗ

✍️ Reporter: Jiwan kumar 🗓 12 Nov 2026, 01:45 PM 👁 10
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡਾਂ ਅਤੇ ਖੇਤਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਵੀ ਪਰਾਲੀ ਨਾ ਸਾੜਨ ਦਾ ਭਰੋਸਾ ਦਿੱਤਾ ਹੈ।

ਗੋਲੇਵਾਲਾ, ਲਹਿਰੀ, ਖੋਖਰ ਸਮੇਤ ਕਈ ਪਿੰਡਾਂ ਵਿੱਚ ਅਧਿਕਾਰੀਆਂ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ, ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

ਬਠਿੰਡਾ, 11 ਨਵੰਬਰ (ਜੀਵਨ ਬਾਂਸਲ): ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ।
ਇਸ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ, ਲਹਿਰੀ, ਖੋਖਰ, ਸੰਦੋਹਾ, ਰਾਮਨਗਰ, ਘੁੰਮਣ ਕਲਾਂ, ਸਧਾਣਾ, ਬੁਰਜ ਮਾਨਸਾ, ਬੰਗੀ ਦੀਪਾ ਅਤੇ ਤਲਵੰਡੀ ਸਾਬੋ ਸਮੇਤ ਵੱਖ-ਵੱਖ ਇਲਾਕਿਆਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਇਸ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਪਸ਼ੂ-ਪੰਛੀਆਂ ਅਤੇ ਖੇਤਾਂ ਵਿੱਚ ਮੌਜੂਦ ਹੋਰ ਜੀਵਾਂ ਦਾ ਵੀ ਨੁਕਸਾਨ ਹੁੰਦਾ ਹੈ।
ਇਸੇ ਲੜੀ ਤਹਿਤ ਪਿੰਡ ਪੱਕਾ ਕਲਾਂ ਦੀ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਉਪਲਬਧ ਸਾਧਨਾਂ ਰਾਹੀਂ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਅਤੇ ਮਲਚਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਕਿਸਾਨ ਬਿਨਾਂ ਅੱਗ ਲਗਾਏ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰ ਸਕਦੇ ਹਨ।
ਇਸ ਮੌਕੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨਗੇ। ਅਧਿਕਾਰੀਆਂ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਕਿਸਾਨ ਪੂਰੇ ਜ਼ਿਲ੍ਹੇ ਲਈ ਪ੍ਰੇਰਨਾ ਸਰੋਤ ਹਨ।
📲Get App