🔥 TRENDING Lions Club Sets Up Free Sugar Screenin... Jalandhar Land Dispute Sparks Violent... Amritsar ASI Fatally Injured in Accide... Moga Awards Honor Money to Anganwadi W... Police Raid Illegal Gambling Hub in Mu... Bihar Captain Vaibhav Suryavanshi Inte...
13 Nov 2026•
ગુજરાતી मराठी ਪੰਜਾਬੀ বাংলা

ਅਮਨਪ੍ਰੀਤ ਸਿੰਘ ਨੇ ਐਸ ਡੀ ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

✍️ Reporter: Parkash singh 🗓 13 Nov 2026, 05:45 PM 👁 12
Share: 💬 WhatsApp 📘 Facebook 𝕏 Post
ਤਰਨ ਤਾਰਨ, 13 ਨਵੰਬਰ (ਪ੍ਰਕਾਸ਼ ਸਿੰਘ)
2020 ਬੈਚ ਦੇ ਪੀ. ਸੀ. ਐਸ ਅਫ਼ਸਰ ਅਮਨਪ੍ਰੀਤ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕੋਲ ਰੀਜਨਲ ਟਰਾਂਸਪੋਰਟ ਅਫ਼ਸਰ ਤਰਨ ਤਾਰਨ ਦਾ ਵਾਧੂ ਚਾਰਜ ਵੀ ਰਹੇਗਾ। ਇਸ ਤੋਂ ਪਹਿਲਾਂ ਉਹ ਸੰਯੁਕਤ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਮਨਪ੍ਰੀਤ ਸਿੰਘ ਇਸ ਤੋਂ ਪਹਿਲਾਂ ਵੀ ਤਰਨ ਤਾਰਨ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਕੈਪਸ਼ਨ :
-ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਦੇ ਹੋਏ ਅਮਨਪ੍ਰੀਤ ਸਿੰਘ।
📲Get App