🔥 TRENDING યુવા સભામાં ભગવાન બિરસા મુંડાજીની જન્મ... ಭಾರತ vs ನ್ಯೂಜಿಲೆಂಡ್ 4ನೇ ಏಕದಿನ: 244 ರನ್... Cold Wave to Intensify Across Madhya P... Amritpal Singh Seeks Bail as Akali Dal... Punjab Stubble Burning: 5,785 Farm Fir... Punjab Waives 100% Penalty and Interes...
14 Nov 2026•
ગુજરાતી मराठी ਪੰਜਾਬੀ বাংলা

ਛੋਟੀ ਉਮਰੇ ਸ਼ੁਰੂ ਕੀਤੀ ਤੰਬਾਕੂ ਦੀ ਵਰਤੋਂ ਬਣੀ ਗਲੇ ਦੇ ਕੈਂਸਰ ਦਾ ਕਾਰਨ

✍️ Reporter: Jiwan kumar 🗓 14 Nov 2026, 12:08 PM 👁 19
Share: 💬 WhatsApp 📘 Facebook 𝕏 Post

ਛੋਟੀ ਉਮਰ ਵਿੱਚ ਸ਼ੁਰੂ ਹੋਈ ਤੰਬਾਕੂ ਦੀ ਆਦਤlaa 36 ਸਾਲਾ ਰਿੰਕੂ ਲਈ ਗੰਭੀਰ ਸਿਹਤ ਸਮੱਸਿਆ ਬਣ ਗਈ ਹੈ। ਸਿਹਤ ਵਿਭਾਗ ਨੇ ਇਸ ਮਾਮਲੇ ਰਾਹੀਂ ਨੌਜਵਾਨਾਂ ਅਤੇ ਮਾਪਿਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ ਹੈ।

36 ਸਾਲਾ ਰਿੰਕੂ ਬਠਿੰਡਾ ਦੇ ਐਨ.ਸੀ.ਡੀ. ਕਲੀਨਿਕ ਵਿੱਚ ਕਰਵਾ ਰਿਹਾ ਇਲਾਜ

ਤੰਬਾਕੂ ਸਿਰਫ਼ ਕੈਂਸਰ ਹੀ ਨਹੀਂ, ਕਈ ਹੋਰ ਗੰਭੀਰ ਬਿਮਾਰੀਆਂ ਨੂੰ ਵੀ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਤਪਿੰਦਰਜੋਤ

ਬਠਿੰਡਾ, 14 ਨਵੰਬਰ (ਜੀਵਨ ਬਾਂਸਲ): ਛੋਟੀ ਉਮਰ ਵਿੱਚ ਸ਼ੁਰੂ ਕੀਤੀ ਤੰਬਾਕੂ ਦੀ ਆਦਤ ਕਿਸੇ ਵਿਅਕਤੀ ਦੀ ਜ਼ਿੰਦਗੀ ਨੂੰ ਕਿਵੇਂ ਪ੍ਰਭਾਵਿਤ ਕਰ ਸਕਦੀ ਹੈ, ਇਸ ਦੀ ਮਿਸਾਲ 36 ਸਾਲਾ ਰਿੰਕੂ ਦੀ ਕਹਾਣੀ ਹੈ। ਸਿਰਸਾ ਦਾ ਰਹਿਣ ਵਾਲਾ ਰਿੰਕੂ ਇਸ ਸਮੇਂ ਬਠਿੰਡਾ ਦੇ ਸਿਵਲ ਹਸਪਤਾਲ ਦੇ ਐਨ.ਸੀ.ਡੀ. ਵਿੰਗ ਵਿੱਚ ਗਲੇ ਦੇ ਕੈਂਸਰ ਦਾ ਇਲਾਜ ਕਰਵਾ ਰਿਹਾ ਹੈ। ਉਸ ਨੇ ਮਹਿਜ਼ 15 ਸਾਲ ਦੀ ਉਮਰ ਵਿੱਚ ਬੀੜੀ ਪੀਣੀ ਸ਼ੁਰੂ ਕੀਤੀ ਸੀ, ਜੋ ਹੌਲੀ-ਹੌਲੀ ਆਦਤ ਬਣ ਗਈ।
ਰਿੰਕੂ ਦਾ ਇਲਾਜ ਕਰ ਰਹੀ ਕੈਂਸਰ ਰੋਗਾਂ ਦੀ ਮਾਹਿਰ ਡਾ. ਵੰਦਨਾ ਮਿੱਡਾ ਨੇ ਦੱਸਿਆ ਕਿ ਐਨ.ਸੀ.ਡੀ. ਵਿੰਗ ਵਿੱਚ ਤੰਬਾਕੂ ਦੇ ਸੇਵਨ ਨਾਲ ਸਬੰਧਤ ਕੈਂਸਰ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਮਰੀਜ਼ ਇਲਾਜ ਲਈ ਇੱਥੇ ਆ ਚੁੱਕੇ ਹਨ।
ਰਿੰਕੂ ਨੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਦਿਨ ਵਿੱਚ 50 ਤੋਂ 60 ਵਾਰ ਤੰਬਾਕੂ ਦਾ ਸੇਵਨ ਕਰਦਾ ਸੀ। ਸ਼ੁਰੂ ਵਿੱਚ ਇਹ ਸਿਰਫ਼ ਸ਼ੌਕ ਸੀ, ਪਰ ਹੌਲੀ-ਹੌਲੀ ਇਸ ਦੀ ਲਤ ਲੱਗ ਗਈ। ਉਸ ਨੂੰ ਅਹਿਸਾਸ ਹੀ ਨਹੀਂ ਹੋਇਆ ਕਿ ਇਹ ਆਦਤ ਉਸ ਦੀ ਸਿਹਤ ਨੂੰ ਕਿੰਨਾ ਨੁਕਸਾਨ ਪਹੁੰਚਾ ਰਹੀ ਹੈ।
ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਸਿਰਫ਼ ਕੈਂਸਰ ਹੀ ਨਹੀਂ, ਸਗੋਂ ਕਈ ਹੋਰ ਗੰਭੀਰ ਬਿਮਾਰੀਆਂ ਨੂੰ ਵੀ ਸੱਦਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਬੀੜੀ ਅਤੇ ਸਿਗਰਟ ਦੀ ਆਦਤ ਚਿੰਤਾ ਦਾ ਵਿਸ਼ਾ ਹੈ। ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀਆਂ ਆਦਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਰੂਪ ਵਿੱਚ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ।
ਜ਼ਿਲ੍ਹਾ ਸਿਹਤ ਅਫ਼ਸਰ ਅਤੇ ਕੋਟਪਾ ਦੇ ਨੋਡਲ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਤੰਬਾਕੂ ਦੀ ਆਦਤ ਅਕਸਰ ਸ਼ੌਕ ਨਾਲ ਸ਼ੁਰੂ ਹੁੰਦੀ ਹੈ, ਪਰ ਸਮੇਂ ਦੇ ਨਾਲ ਇਹ ਗੰਭੀਰ ਲਤ ਦਾ ਰੂਪ ਧਾਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਦੀ ਮਨਾਹੀ, ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ’ਤੇ ਪਾਬੰਦੀ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਰੋਕਣ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਸਿਹਤ ਵਿਭਾਗ ਵੱਲੋਂ 1 ਨਵੰਬਰ ਤੋਂ 31 ਦਸੰਬਰ ਤੱਕ ਚਲਾਈ ਜਾ ਰਹੀ ਤੰਬਾਕੂ ਮੁਕਤ ਯੁਵਾ ਮੁਹਿੰਮ ਸਬੰਧੀ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਵਿੱਚ ਸਿਹਤ ਕਰਮਚਾਰੀ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਕਾਨੂੰਨੀ ਨਿਯਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾਂਦੇ ਹਨ।
ਇਸ ਮੌਕੇ ਕੈਂਸਰ ਰੋਗਾਂ ਦੇ ਮਾਹਿਰ ਡਾ. ਪੁਨੀਤ ਸਲੂਜਾ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
📲Get App