🔥 ट्रेंडिंग मधुबनी। बड़ी खबर- लौकही पुलिस ने गुप्त... पंढरपूर तालुक्यातील आंबे येथे विहिरीच्... छठ महापर्व में पिपरा खेम के सात‑आठ घाट... કંબોઈધામમાં ભગવાન બિરસા મુંડાની 151મી... Janleva hamla ग्राम पंचायत राज हमीदपुर में छठ महापर्...
15 नव. 2026•
ગુજરાતી मराठी ਪੰਜਾਬੀ বাংলা
राजनीति

ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ

✍️ रिपोर्टर: Shamsher Singh 🗓 15 नव. 2026, 07:27 PM 👁 23
शेयर करें: 💬 WhatsApp 📘 Facebook 𝕏 Post

ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ

ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ
‎Sunday, Nov 15, 2026 - 05:07 PM ।
‎ਧਰਮਕੋਟ (ssm)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦਾ ਅੱਜ ਧਰਮਕੋਟ ਵਿਖੇ ਪਹੁੰਚਣ 'ਤੇ ਧਰਮਕੋਟ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਅਤੇ ਉਨ੍ਹਾਂ ਦੇ ਬੇਟੇ ਰੁਪਿੰਦਰ ਸਿੰਘ ਰਾਜੂ ਸਮਰਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵੱਲੋਂ ਭਾਰੀ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਹਜ਼ਾਰਾਂ ਦੀ ਤਾਦਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ ਅਤੇ ਸੁਖਜੀਤ ਸਿੰਘ ਲੋਹਗੜ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ 'ਤੇ ਹਜ਼ਾਰਾਂ ਦੀ ਤਾਦਾਦ 'ਚ ਧਰਮਕੋਟ ਹਲਕੇ ਦੇ ਕਾਂਗਰਸੀ ਵਰਕਰਾਂ ਵੱਲੋਂ ਇਸ ਯਾਤਰਾ 'ਚ ਸ਼ਮੂਲੀਅਤ ਕੀਤੀ ਗਈ।
‎
‎ਇਸ ਮੌਕੇ 'ਤੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੰਗਲੇ ਪੰਜਾਬ ਨੂੰ ਚਿੱਟਾ ਪੰਜਾਬ ਬਣਾ ਦਿੱਤਾ ਹੈ। ਅੱਜ ਚਿੱਟੇ ਦੀ ਹੋਮ ਡਿਲੀਵਰੀ ਘਰ-ਘਰ ਹੋ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਚਿੱਟਾ ਖਾ ਰਿਹਾ ਹੈ ਅਤੇ ਪੰਜਾਬ 'ਚ ਗੈਂਗਸਟਰ ਪੂਰੀ ਤਰ੍ਹਾਂ ਹਾਵੀ ਹੋ ਚੁੱਕਾ ਹੈ। ਆਮ ਲੋਕਾਂ ਨੂੰ ਲਗਾਤਾਰ ਫਿਰੌਤੀਆਂ ਦੀਆਂ ਕਾਲਾਂ ਆ ਰਹੀਆਂ ਹਨ। ਪੰਜਾਬ ਦੇ ਲੋਕਾਂ ਦਾ ਜੀਵਨ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।
‎ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ ਵਿੱਚੋਂ ਚਿੱਟੇ ਨੂੰ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਇਸ ਮੌਕੇ 'ਤੇ ਧਰਮਕੋਟ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਸਨਮਾਨ ਕੀਤਾ। ਧਰਮਕੋਟ ਤੋਂ ਚੱਲ ਕੇ ਇਹ ਸਾਈਕਲ ਯਾਤਰਾ ਪਿੰਡ ਜਲਾਲਾਬਾਦ ਫਤਿਹਗੜ੍ਹ ਕੋਰੋ ਟਾਨਾ ਅਤੇ ਲੁਹਾਰਾ ਚੌਂਕ ਪਹੁੰਚੀ, ਜਿੱਥੇ ਧਰਮਕੋਟ ਹਲਕੇ ਦੇ ਕਾਂਗਰਸੀ ਆਗੂਆਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਾਰੀ ਸਵਾਗਤ ਕੀਤਾ ਗਿਆ।
📲Get App