🔥 ट्रेंडिंग कोलकाता में सीनियर वन‑डे ट्रॉफी प्लेट... गडचिरोली–चंद्रपूर मार्गावर खड्ड्यांचे... अनिनी, अरुणाचल में 7 झीलों ट्रेक का रो... गुना के ए बी रोड पर लावारिस गोवंश के ब... शिलांग में 17-20 जनवरी 2027 को मेघालय... दिल्ली के पार्सल ट्रेनों से कश्मीर में...
15 नव. 2026•
ગુજરાતી मराठी ਪੰਜਾਬੀ বাংলা

ਕਿਸਾਨ ਖੇਤੀ ਮਾਹਿਰਾਂ ਨਾਲ ਫ਼ਸਲਾਂ ਸਬੰਧੀ ਸਮੇਂ-ਸਮੇਂ ’ਤੇ ਸੰਪਰਕ ਬਣਾਈ ਰੱਖਣ : ਪੀ.ਏ.ਯੂ. ਮਾਹਿਰ

✍️ रिपोर्टर: Jiwan kumar 🗓 15 नव. 2026, 04:42 PM 👁 20
शेयर करें: 💬 WhatsApp 📘 Facebook 𝕏 Post

ਪੀ.ਏ.ਯੂ. ਦੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ, ਸੰਤੁਲਿਤ ਖਾਦ ਪ੍ਰਬੰਧਨ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਸਿਖਲਾਈ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਅਤੇ ਸਮੇਂ-ਸਮੇਂ ’ਤੇ ਮਾਹਿਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ।

ਪਿੰਡ ਜੈ ਸਿੰਘ ਵਾਲਾ ਅਤੇ ਪੂਹਲਾ ਵਿਖੇ ਕਣਕ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਏ

ਬਠਿੰਡਾ, 15 ਨਵੰਬਰ (ਜੀਵਨ ਬਾਂਸਲ): ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਵੱਲੋਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਜੈ ਸਿੰਘ ਵਾਲਾ ਅਤੇ ਪੂਹਲਾ ਵਿਖੇ ਕਣਕ ਦੀ ਫ਼ਸਲ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਸਬੰਧੀ ਦੋ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਉਦੇਸ਼ ਕਿਸਾਨਾਂ ਨੂੰ ਕਣਕ ਦੀ ਕਾਸ਼ਤ, ਮਿੱਟੀ ਦੀ ਸਿਹਤ ਅਤੇ ਫ਼ਸਲ ਦੀ ਪੈਦਾਵਾਰ ਵਧਾਉਣ ਲਈ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਸੀ।
ਕੈਂਪ ਦੌਰਾਨ ਡਾ. ਏ.ਐੱਸ. ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਸੀਨੀਅਰ ਮੋਸਟ), ਪੀ.ਏ.ਯੂ.-ਐਫ.ਏ.ਐਸ.ਸੀ., ਬਠਿੰਡਾ ਨੇ ਕਿਸਾਨਾਂ ਨੂੰ ਜੀਵਾਣੂ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੀਵਾਣੂ ਖਾਦਾਂ ਪੌਦਿਆਂ ਲਈ ਪੌਸ਼ਟਿਕ ਤੱਤਾਂ ਦੀ ਉਪਲਬਧਤਾ ਵਧਾਉਣ, ਮਿੱਟੀ ਵਿੱਚ ਜੀਵਾਣੂ ਕਿਰਿਆਵਾਂ ਨੂੰ ਬਿਹਤਰ ਬਣਾਉਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਕਾਸ਼ਤ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਜੀਵਾਣੂ ਖਾਦਾਂ ਦੀ ਵਰਤੋਂ ਕੀਤੀ ਜਾਵੇ। ਇਸ ਨਾਲ ਖਾਦਾਂ ਦੀ ਵਰਤੋਂ ਦੀ ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਾਉਣ ਵਿੱਚ ਵੀ ਮਦਦ ਮਿਲ ਸਕਦੀ ਹੈ।
ਡਾ. ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਪਸਾਰ ਵਿਗਿਆਨੀ (ਮਿੱਟੀ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਵਿੱਚ ਸੂਖਮ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਇਸ ਦੇ ਸਹੀ ਪ੍ਰਬੰਧਨ ਬਾਰੇ ਵੀ ਜਾਗਰੂਕ ਕੀਤਾ।
ਇਸ ਮੌਕੇ ਡਾ. ਨਵਨੀਤ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ (ਖੇਤੀ ਵਿਗਿਆਨ) ਨੇ ਕਣਕ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸੁਚੱਜੀਆਂ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਿਫ਼ਾਰਸ਼ਸ਼ੁਦਾ ਨਦੀਨਨਾਸ਼ਕਾਂ ਦੀ ਸਹੀ ਸਮੇਂ ਅਤੇ ਢੁਕਵੀਂ ਵਿਧੀ ਨਾਲ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਹੋਰ ਪ੍ਰਭਾਵਸ਼ਾਲੀ ਨਦੀਨ ਪ੍ਰਬੰਧਨ ਉਪਾਅ ਅਪਣਾਉਣੇ ਵੀ ਜ਼ਰੂਰੀ ਹਨ, ਤਾਂ ਜੋ ਫ਼ਸਲ ਅਤੇ ਨਦੀਨਾਂ ਵਿਚਕਾਰ ਮੁਕਾਬਲਾ ਘਟਾ ਕੇ ਕਣਕ ਦੀ ਪੈਦਾਵਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਫ਼ਸਲਾਂ ਸਬੰਧੀ ਕਿਸੇ ਵੀ ਸਮੱਸਿਆ ਜਾਂ ਤਕਨੀਕੀ ਜਾਣਕਾਰੀ ਲਈ ਸਮੇਂ-ਸਮੇਂ ’ਤੇ ਖੇਤੀ ਮਾਹਿਰਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖੇਤੀ ਤਕਨੀਕਾਂ ਅਪਣਾਉਣ।
📲Get App