🔥 TRENDING बारसोई में छठ के पावन अवसर पर श्रद्धाल... एक युवक शराब की नशे में जहरीले सांप से... ಕಟ್ಟಡ ಕಾರ್ಮಿಕರ ಹಕ್ಕು ರಕ್ಷಣೆಗೆ ನಾಳೆ ರಾಯ... ವಿಜಯಪುರದಲ್ಲಿ ಕಬ್ಬು ಬೆಲೆ ಹೆಚ್ಚಿಸಿ ಪ್ರತಿ... MarketsMojo Rates Assam Entrade Ltd as... Guwahati Police issues rock‑themed roa...
15 Nov 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ

✍️ Reporter: Shamsher Singh 🗓 15 Nov 2026, 06:46 PM 👁 25
Share: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ

ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ
‎Sunday, Nov 15, 2026 - 05:10 PM ।
‎ਤਲਵੰਡੀ ਸਾਬੋ: ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੁੱਚੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਇਨਸਾਫ਼ ਪਸੰਦ ਲੋਕਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
‎ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਤਾਂ ਦੀ ਸਹੂਲਤ ਲਈ ਸਮਾਗਮ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਦਿਆਂ ਜਿੱਥੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ, ਉੱਥੇ ਹੀ ਸਮੇਂ ਦੇ ਹੁਕਮਰਾਨਾਂ ਨੂੰ ਨਸ਼ਿਆਂ ਦੇ ਕੋਹੜ ਖ਼ਿਲਾਫ਼ ਸੁਹਿਰਦਤਾ ਨਾਲ ਜੂਝਣ ਦੀ ਸਮਰੱਥਾ ਬਖ਼ਸ਼ਣ ਲਈ ਵੀ ਅਰਦਾਸ ਕੀਤੀ।
‎ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਹਰ ਬਾਸ਼ਿੰਦਾ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਆਪਣੀ ਕੁਰਬਾਨੀ ਸਦਕਾ ਲੋਕਾਂ ਦੇ ਮਨਾਂ ਵਿੱਚ ਵੱਸ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਦੂਜਿਆਂ ਦੇ ਬੱਚਿਆਂ ਨੂੰ ਬਚਾਉਣ ਲਈ ਆਪਣਾ ਆਪਾ ਕੁਰਬਾਨ ਕਰਕੇ ਸਮਾਜ ਨੂੰ ਇਹ ਸੁਨੇਹਾ ਦੇ ਗਿਆ ਹੈ ਕਿ ਨਸ਼ਿਆਂ ਦਾ ਇਹ ਰਾਹ ਬੜਾ ਮਾੜਾ ਅਤੇ ਤਬਾਹਕੁੰਨ ਹੈ। ਸਮੇਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗਰੂਕ ਹੋ ਗਏ ਹਨ ਅਤੇ ਉਹ ਸਰਕਾਰਾਂ ਨੂੰ ਸਵਾਲ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਮਗਜੇ ਮਾਰਦੀ ਹੈ, ਪਰ ਦੂਜੇ ਪਾਸੇ ਜੋ ਨੌਜਵਾਨ ਜਾਂ ਸਮਾਜ ਸੇਵੀ ਨਸ਼ਾ ਰੋਕਦੇ ਹਨ ਜਾਂ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦੇ ਹਨ, ਉਨ੍ਹਾਂ ਉੱਪਰ ਹੀ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਜਿਸ ਦੀ ਤਾਜ਼ਾ ਉਦਾਹਰਨ ਅਟਾਰੀ ਵਾਲੇ ਪਾਸੇ ਦੇਖਣ ਨੂੰ ਮਿਲੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਅਸਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
📲Get App