ਅਗਲੀ ਅਕਾਲੀ ਸਰਕਾਰ ਵਪਾਰੀਆਂ ਲਈ ਸਵੈ-ਘੋਸ਼ਣਾ ਪ੍ਰਣਾਲੀ ਕਰੇਗੀ ਸ਼ੁਰੂ : ਸੁਖਬੀਰ ਸਿੰਘ ਬਾਦਲ
यहाँ देखें:
▶️ YouTube
ਸੁਖਬੀਰ ਸਿੰਘ ਬਾਦਲ ਨੇ ਅਗਲੀ ਅਕਾਲੀ ਸਰਕਾਰ ਬਣਨ ’ਤੇ ਵਪਾਰੀਆਂ ਲਈ ਸਵੈ-ਘੋਸ਼ਣਾ ਟੈਕਸ ਪ੍ਰਣਾਲੀ, ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਅਤੇ ਛੋਟੇ ਵਪਾਰੀਆਂ ਨੂੰ 10-10 ਲੱਖ ਰੁਪਏ ਦੇ ਤਿੰਨ ਤਰ੍ਹਾਂ ਦੇ ਬੀਮਾ ਕਵਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੌੜ ਨੂੰ ਕੱਪੜਾ ਵਪਾਰ ਦਾ ਹੱਬ ਬਣਾਉਣ ਦਾ ਐਲਾਨ ਵੀ ਕੀਤਾ।
ਮੌੜ ਨੂੰ ਕੱਪੜਾ ਵਪਾਰ ਦਾ ਹੱਬ ਬਣਾਉਣ ਦਾ ਐਲਾਨ; ਛੋਟੇ ਵਪਾਰੀਆਂ ਨੂੰ 10-10 ਲੱਖ ਰੁਪਏ ਦੇ ਜੀਵਨ, ਅਗਜ਼ਨੀ ਅਤੇ ਮੈਡੀਕਲ ਬੀਮਾ ਕਵਰ ਦੇਣ ਦਾ ਭਰੋਸਾ
ਮੌੜ ਮੰਡੀ, 16 ਨਵੰਬਰ (ਜੀਵਨ ਬਾਂਸਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਵਪਾਰੀਆਂ ਲਈ ਟੈਕਸ ਪ੍ਰਣਾਲੀ ਵਿੱਚ ਸਵੈ-ਘੋਸ਼ਣਾ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਵੀ ਭਰੋਸਾ ਦਿੱਤਾ। ਉਹ ਅੱਜ ਮੌੜ ਅਤੇ ਰਾਮਪੁਰਾ ਫੂਲ ਵਿਖੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਦੌਰਾਨ ਸੰਬੋਧਨ ਕਰ ਰਹੇ ਸਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਵਪਾਰੀ ਵਰਗ ਵਿੱਚ ਵਿਸ਼ਵਾਸ ਦਾ ਮਾਹੌਲ ਸਿਰਜਣਾ ਚਾਹੁੰਦੇ ਹਨ ਅਤੇ ਸਰਕਾਰ ਤੇ ਵਪਾਰੀਆਂ ਵਿਚਕਾਰ ਆਪਸੀ ਭਰੋਸਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਸਮੇਂ ਛੋਟੇ ਵਪਾਰੀਆਂ ਲਈ ਸ਼ੁਰੂ ਕੀਤੀ ਗਈ ਰਾਹਤ ਯੋਜਨਾ, ਜਿਸ ਤਹਿਤ ਸਾਲਾਨਾ 1,000 ਰੁਪਏ ਜਮ੍ਹਾਂ ਕਰਵਾਉਣ ਦੀ ਵਿਵਸਥਾ ਸੀ, ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਛੋਟੀਆਂ ਮੰਡੀਆਂ ਵਿੱਚ ਟੈਕਸ ਇੰਸਪੈਕਟਰਾਂ ਦੇ ਦੌਰੇ ਰੋਕੇ ਜਾਣਗੇ ਅਤੇ ਛੋਟੇ ਉਦਯੋਗਾਂ ਨੂੰ ਵੀ ਜਾਂਚ ਤੋਂ ਰਾਹਤ ਦਿੱਤੀ ਜਾਵੇਗੀ। ਅਜਿਹੇ ਉਦਯੋਗ ਸਰਕਾਰ ਨਾਲ ਆਨਲਾਈਨ ਸੰਪਰਕ ਕਰ ਸਕਣਗੇ।
ਉਨ੍ਹਾਂ ਦਾਅਵਾ ਕੀਤਾ ਕਿ ਜੀ.ਐੱਸ.ਟੀ. ਦੀ ਅਸਲ ਵਸੂਲੀ ਵੱਡੇ ਉਦਯੋਗਾਂ ਤੋਂ ਹੁੰਦੀ ਹੈ। ਉਨ੍ਹਾਂ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਲੋੜੀਂਦੇ ਯਤਨ ਨਾ ਕਰਨ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਸਮੇਂ ਨਿਵੇਸ਼ ਸੰਮੇਲਨਾਂ ਵਿੱਚ ਮੁਕੇਸ਼ ਅੰਬਾਨੀ, ਗੌਤਮ ਅਡਾਨੀ ਅਤੇ ਟਾਟਾ ਗਰੁੱਪ ਵਰਗੇ ਵੱਡੇ ਉਦਯੋਗਿਕ ਗਰੁੱਪਾਂ ਦੇ ਮੁਖੀਆਂ ਨੇ ਸ਼ਮੂਲੀਅਤ ਕੀਤੀ ਸੀ, ਜਦਕਿ ਮੌਜੂਦਾ ਸਰਕਾਰ ਦੇ ਨਿਵੇਸ਼ ਸੰਮੇਲਨਾਂ ਨੂੰ ਲੈ ਕੇ ਉਨ੍ਹਾਂ ਨੇ ਸਵਾਲ ਖੜ੍ਹੇ ਕੀਤੇ।
ਮੌੜ ਨੂੰ ਕੱਪੜਾ ਵਪਾਰ ਦਾ ਕੇਂਦਰ ਬਣਾਉਣ ਦਾ ਐਲਾਨ
ਮੌੜ ਮੰਡੀ ਦੇ ਵਿਕਾਸ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਲਾਕੇ ਦੇ ਹਾਲਾਤ ਅਤੇ ਸਥਾਨਕ ਲੋੜਾਂ ਦੀ ਜਾਣਕਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਦੌਰਾਨ ਕਸਬੇ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੌੜ ਨੂੰ ਕੱਪੜਾ ਵਪਾਰ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਅਤੇ ਨਵੀਂ ਜਾਮਨਗਰ ਸੜਕ ਦਾ ਲਾਹਾ ਲੈ ਕੇ ਇਸ ਇਲਾਕੇ ਵਿੱਚ ਕੱਪੜਾ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਪਹਿਲਕਦਮੀ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।
ਛੋਟੇ ਵਪਾਰੀਆਂ ਨੂੰ ਤਿੰਨ ਤਰ੍ਹਾਂ ਦੇ ਬੀਮਾ ਕਵਰ ਦਾ ਭਰੋਸਾ
ਮੀਟਿੰਗ ਦੌਰਾਨ ਵਪਾਰੀ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਗੋਰਾ ਨੇ ਵਪਾਰੀਆਂ ਲਈ ਬੁਢਾਪਾ ਪੈਨਸ਼ਨ ਅਤੇ ਬੀਮਾ ਯੋਜਨਾ ਸ਼ੁਰੂ ਕਰਨ ਦੀ ਮੰਗ ਰੱਖੀ। ਇਸ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਛੋਟੇ ਵਪਾਰੀਆਂ ਨੂੰ 10 ਲੱਖ ਰੁਪਏ ਦਾ ਜੀਵਨ ਬੀਮਾ, 10 ਲੱਖ ਰੁਪਏ ਦਾ ਅਗਜ਼ਨੀ ਬੀਮਾ ਅਤੇ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰ ਮੁਫ਼ਤ ਦੇਣ ਦੀ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਅਨੁਸਾਰ ਇਹ ਬੀਮਾ ਕਵਰ ਜੀ.ਐੱਸ.ਟੀ. ਵਿਭਾਗ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ।
ਵੱਖ-ਵੱਖ ਐਸੋਸੀਏਸ਼ਨਾਂ ਨੇ ਰੱਖੀਆਂ ਆਪਣੀਆਂ ਸਮੱਸਿਆਵਾਂ
ਮੀਟਿੰਗ ਦੌਰਾਨ ਵੱਖ-ਵੱਖ ਵਪਾਰਕ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਅਤੇ ਮੰਗਾਂ ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਰੱਖੀਆਂ। ਇੰਡਸਟਰੀ ਐਸੋਸੀਏਸ਼ਨ ਦੇ ਮੰਗਤ ਰਾਏ ਨੇ ਕਿਹਾ ਕਿ ਛੋਟੇ ਉਦਯੋਗਾਂ ਲਈ ਜੀ.ਐੱਸ.ਟੀ. ਸਬੰਧੀ 40 ਲੱਖ ਰੁਪਏ ਦੀ ਛੋਟ ਬਹੁਤ ਘੱਟ ਹੈ ਅਤੇ ਇਸ ਨੂੰ ਵਧਾ ਕੇ ਇੱਕ ਕਰੋੜ ਰੁਪਏ ਕੀਤਾ ਜਾਣਾ ਚਾਹੀਦਾ ਹੈ।
ਟਰਾਂਸਪੋਰਟ ਯੂਨੀਅਨ ਦੇ ਪ੍ਰਿਤਪਾਲ ਪਾਲੀ ਨੇ ਵਪਾਰਕ ਵਾਹਨਾਂ ’ਤੇ ਚਾਰ ਸਾਲਾਂ ਦਾ ਟੈਕਸ ਇਕੱਠਾ ਵਸੂਲਣ ਦੇ ਮਾਮਲੇ ਨੂੰ ਉਠਾਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਟੈਕਸ ਪ੍ਰਣਾਲੀ ਕਾਰੋਬਾਰ ਨੂੰ ਪ੍ਰਭਾਵਿਤ ਕਰ ਰਹੀ ਹੈ ਅਤੇ ਟਰਾਂਸਪੋਰਟਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੈਰਿਜ ਪੈਲੇਸ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੈਰਿਜ ਪੈਲੇਸਾਂ ਵਿੱਚ ਸਮਾਗਮ ਕਰਨ ਵਾਲੇ ਲੋਕਾਂ ਨੂੰ ਸਥਾਨਕ ਠੇਕੇਦਾਰਾਂ ਤੋਂ ਮਹਿੰਗੇ ਭਾਅ ਸ਼ਰਾਬ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਹੋਣ ’ਤੇ ਮੈਰਿਜ ਪੈਲੇਸ ਮਾਲਕਾਂ ਨੂੰ ਕਥਿਤ ਤੌਰ ’ਤੇ ਬੇਲੋੜਾ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਇਸ ਸਬੰਧੀ ਰਾਹਤ ਦੇਣ ਦੀ ਮੰਗ ਕੀਤੀ।
ਭੱਠਾ ਮਾਲਕ ਐਸੋਸੀਏਸ਼ਨ ਦੇ ਸੁਰੇਸ਼ ਕੁਮਾਰ ਗੋਇਲ ਨੇ ਲਾਇਸੰਸ ਫੀਸ ਵਿੱਚ ਕੀਤੇ ਵਾਧੇ ਦਾ ਮੁੱਦਾ ਉਠਾਉਂਦਿਆਂ ਦੱਸਿਆ ਕਿ ਇਹ ਫੀਸ 30 ਹਜ਼ਾਰ ਰੁਪਏ ਤੋਂ ਵਧਾ ਕੇ ਤਿੰਨ ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਭੱਠਾ ਮਾਲਕਾਂ ਨੂੰ ਕਥਿਤ ਤੌਰ ’ਤੇ ਬੇਲੋੜਾ ਪ੍ਰੇਸ਼ਾਨ ਕਰਨ ਦੀ ਸਮੱਸਿਆ ਵੀ ਬਾਦਲ ਦੇ ਧਿਆਨ ਵਿੱਚ ਲਿਆਂਦੀ।
ਸੁਖਬੀਰ ਸਿੰਘ ਬਾਦਲ ਨੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੋਦਾਮਾਂ ਵਿੱਚੋਂ ਅਨਾਜ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ 2.5 ਫ਼ੀਸਦੀ ਕਮਿਸ਼ਨ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ, ਜਿਵੇਂ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਸਮੇਂ ਦਿੱਤਾ ਜਾਂਦਾ ਸੀ।
ਇਸ ਤੋਂ ਇਲਾਵਾ ਉਨ੍ਹਾਂ ਕੀਟਨਾਸ਼ਕ ਵਿਕਰੇਤਾਵਾਂ ਅਤੇ ਸੁਨਿਆਰਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵੀ ਭਰੋਸਾ ਦਿੱਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੇ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਮੈਂਬਰਾਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਕਦਮ ਚੁੱਕੇ ਜਾਣਗੇ।
ਮੀਟਿੰਗ ਦੌਰਾਨ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਰੱਖੇ ਗਏ ਮੁੱਦਿਆਂ ਦੇ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵੱਖ-ਵੱਖ ਰਾਹਤਾਂ ਅਤੇ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ।
ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮੋਹਿਤ ਗੁਪਤਾ ਅਤੇ ਅਮਿਤ ਕਪੂਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।