🔥 TRENDING జీకే వీధి సర్పంచ్ పోరులో సీపీఎం అభ్యర్... पुरणगावचे ह.भ.प. श्याम महाराज ठोंबरे य... గ్రామ సేవే లక్ష్యంగా ఎన్నికల బరిలోకి శ... Drishti IAS Releases Daily Rajasthan C... Rajasthan Royals Announce 2027 Retenti... Tamil Nadu govt cites 150‑year‑old cus...
17 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

✍️ Reporter: Jiwan kumar 🗓 17 Nov 2026, 08:31 PM 👁 19
Share: 💬 WhatsApp 📘 Facebook 𝕏 Post

ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲੇ ਸ਼ੁਰੂ ਹੋਏ। ਪਹਿਲੇ ਦਿਨ ਅੰਡਰ-14 ਲੜਕੀਆਂ ਦੇ ਮੈਚਾਂ ਵਿੱਚ ਮੋਹਾਲੀ, ਲੁਧਿਆਣਾ, ਸੰਗਰੂਰ ਅਤੇ ਬਠਿੰਡਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮੋਹਾਲੀ, ਲੁਧਿਆਣਾ, ਸੰਗਰੂਰ ਤੇ ਮੇਜ਼ਬਾਨ ਬਠਿੰਡਾ ਦੀਆਂ ਟੀਮਾਂ ਨੇ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਦਰਜ ਕੀਤੀਆਂ ਵੱਡੀਆਂ ਜਿੱਤਾਂ

ਬਠਿੰਡਾ, 17 ਨਵੰਬਰ (ਜੀਵਨ ਬਾਂਸਲ): ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4’ ਤਹਿਤ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਸਿੱਖਿਆ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਭਾਗ ਲੈ ਰਹੇ ਹਨ।
ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60 ਅਤੇ 61 ਤੋਂ 70 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਦਿਨ ਅੰਡਰ-14 ਲੜਕੀਆਂ ਦੇ ਮੈਚ ਖੇਡੇ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਪੂਲ-ਏ ਦੇ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੀ ਟੀਮ ਨੇ 2-1 ਨਾਲ ਜਿੱਤ ਦਰਜ ਕੀਤੀ, ਮਲੇਰਕੋਟਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 3-0 ਨਾਲ ਹਰਾਇਆ ਅਤੇ ਤਰਨਤਾਰਨ ਨੇ ਮੋਗਾ ਨੂੰ 2-0 ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਲੁਧਿਆਣਾ ਦੀ ਟੀਮ ਨੇ ਗੁਰਦਾਸਪੁਰ ਨੂੰ 6-0 ਦੇ ਵੱਡੇ ਫ਼ਰਕ ਨਾਲ ਹਰਾਇਆ।
ਪੂਲ-ਬੀ ਵਿੱਚ ਫ਼ਿਰੋਜ਼ਪੁਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ 1-0 ਨਾਲ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਦਾਸਪੁਰ ਨੂੰ 4-0 ਨਾਲ ਅਤੇ ਮੋਹਾਲੀ ਨੇ ਮਾਨਸਾ ਨੂੰ 8-0 ਨਾਲ ਹਰਾਇਆ। ਮੇਜ਼ਬਾਨ ਬਠਿੰਡਾ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਿਰੋਜ਼ਪੁਰ ਨੂੰ 5-0 ਨਾਲ ਮਾਤ ਦਿੱਤੀ। ਦਿਨ ਦੇ ਇੱਕ ਹੋਰ ਮੁਕਾਬਲੇ ਵਿੱਚ ਸੰਗਰੂਰ ਨੇ ਪਟਿਆਲਾ ਨੂੰ 8-0 ਨਾਲ ਹਰਾਇਆ।
ਮੈਚਾਂ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਬੈਸਟ ਪਲੇਅਰ ਵਜੋਂ ਚੁਣਿਆ ਗਿਆ। ਖਿਡਾਰਨਾਂ ਨੇ ਮੈਦਾਨ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਖੇਡ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨਾ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਉੱਚ ਪੱਧਰ ’ਤੇ ਖੇਡਣ ਦੇ ਮੌਕੇ ਪ੍ਰਦਾਨ ਕਰਦੇ ਹਨ।
ਇਸ ਮੌਕੇ ਹਾਕੀ ਟੂਰਨਾਮੈਂਟ ਦੇ ਕਨਵੀਨਰ ਸ੍ਰੀ ਗੁਰਵਿੰਦਰ ਸਿੰਘ ਪਟਿਆਲਾ ਅਤੇ ਸ੍ਰੀ ਰਾਜਵੰਤ ਸਿੰਘ ਬਠਿੰਡਾ ਸਮੇਤ ਹੋਰ ਹਾਜ਼ਰ ਸਨ।
📲Get App