🔥 ट्रेंडिंग भारतीय सेवा ग्राम रामतला में अवैध प्लॉटिंग और सरका... त्रिपुरा की महिला उद्यमियों ने IITF 20... हिमाचल प्रदेश में पेंशनभोगियों ने बकाय... कुंडा પાટણના હાસાપુરમાં ધોળા દિવસે ફાયરિંગ,...
17 नव. 2026•
ગુજરાતી मराठी ਪੰਜਾਬੀ বাংলা

*ਪੰਜਾਬ ਸਰਕਾਰ ਵੱਲੋਂ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ*

✍️ रिपोर्टर: Parkash singh 🗓 17 नव. 2026, 03:04 PM 👁 23
यहाँ देखें: ▶️ YouTube 📘 Facebook
शेयर करें: 💬 WhatsApp 📘 Facebook 𝕏 Post
ਰਨ ਤਾਰਨ, 17 ਨਵੰਬਰ ( ਪ੍ਰਕਾਸ਼ ਸਿੰਘ )- ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਜਿਵੇਂ ਕਿ ਸੀ.ਏ.ਪੀ.ਐਫ (ਜੀ.ਡੀ), ਬੀ.ਐੱਸ.ਐੱਫ, ਸੀ.ਆਰੀ.ਪੀ.ਐਫ, ਐਸ.ਐਸ.ਬੀ, ਆਈ.ਟੀ.ਬੀ.ਪੀ, ਏ.ਆਰ, ਐਸ.ਐਸ.ਐਫ ਅਤੇ ਐਨ.ਆਈ.ਏ ਲਈ ਪੋਸਟਾਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪੋਸਟਾਂ ਲਈ ਸੀ-ਪਾਈਟ ਕੈਂਪ, ਪੱਟੀ ਵਿਖੇ ਕੇਵਲ ਲੜਕਿਆਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਮੁਫ਼ਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਯੁਵਕਾ, ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਦੀ ਤਿਆਰੀ ਕਰਨੀ ਹੈ, ਉਹ ਜਲਦੀ ਤੋਂ ਜਲਦੀ ਸਵੇਰੇ 9.30 ਵਜੇ ਤੋਂ 11.30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ, ਜਿਸ ਲਈ ਆਨ ਲਾਈਨ ਅਪਲਾਈ ਕੀਤਾ ਹੈ, ਉਸ ਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖ਼ਾਤੇ ਦੀ ਫੋਟੋ ਕਾਪੀ (ਖ਼ਾਤਾ ਚਾਲੂ ਹਾਲਤ ਵਿੱਚ ਹੋਵੇ), ਇਕ ਪਾਸਪੋਰਟ ਸਾਈਜ਼ ਦੀ ਫੋਟੋ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ 94647-56808 ਅਤੇ 98722-01536 'ਤੇ ਸੰਪਰਕ ਕੀਤਾ ਜਾ ਸਕਦਾ ਹੈ।
📲Get App