अपराध
ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਸਾਮਾਨ ਜ਼ਬਤ ਕਰਨ ਦੀ ਚਿਤਾਵਨੀ ਦਿੱਤੀ ਚਿਤਾਵਨੀ।

18 nov,2026,Need24, ਮੋਰਿੰਡਾ: ਮੋਰਿੰਡਾ ਨਗਰ ਕੌਂਸਲ ਦੇ ਨਵੇਂ ਕਾਰਜਕਾਰੀ ਅਧਿਕਾਰੀ (ਈਓ) ਵਿਕਾਸ ਉਪਲ ਨੇ ਅੱਜ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਪ੍ਰੈੱਸ ਕਾਨਫਰੰਸ ਕਰਦਿਆਂ ਸ਼ਹਿਰ ਵਾਸੀਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਤੇ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਆਵਾਜਾਈ 'ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਗਰ ਕੌਂਸਲ ਵੱਲੋਂ ਕਬਜ਼ਾਧਾਰੀਆਂ ਨੂੰ ਆਪਣੇ ਕਬਜ਼ੇ ਖੁਦ ਹਟਾਉਣ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਜਦਕਿ ਅਗਲੇ ਹਫ਼ਤੇ ਤੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਈਓ ਵਿਕਾਸ ਉਪਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਨਗਰ ਕੌਂਸਲ ਰਾਏਕੋਟ ਵਿਖੇ ਤਾਇਨਾਤ ਸਨ। ਮੋਰਿੰਡਾ ਵਿਚਕਾਰਜਭਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ।
ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਹੋਰ ਲੋਕਾਂ ਵੱਲੋਂ ਸੜਕਾਂ ਤੇ ਜਨਤਕ ਥਾਵਾਂ ਉੱਤੇ ਸਮਾਨ ਰੱਖਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਲੋਕਾਂ ਨੂੰ ਪਹਿਲਾਂ ਆਪਣੇ ਪੱਧਰ 'ਤੇ ਕਬਜ਼ੇ ਹਟਾਉਣ ਲਈ ਸਮਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਸੋਮਵਾਰ ਤੋਂ ਨਗਰ ਕੌਂਸਲ ਦੀ ਟੀਮ ਕਾਰਵਾਈ ਸ਼ੁਰੂ ਕਰੇਗੀ। ਈਓ ਨੇ ਕਿਹਾ ਕਿ ਜੇਕਰ ਯੈਲੋ ਲਾਈਨ ਮਿਟ ਗਈ ਹੈ ਤਾਂ ਇਸ ਨੂੰ ਦੁਬਾਰਾ ਲਗਾਇਆ ਜਾਵੇਗਾ ਅਤੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਵੇਗਾ।