राजनीति
ਸੀਨੀਅਰ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਹਸਪਤਾਲ ''ਚ ਲਏ ਆਖਰੀ ਸਾਹ

Wednesday, Nov 18, 2026।
ਗੁਰੂਹਰਸਹਾਏ : ਅਕਾਲੀ ਦਲ ਦੇ ਸੀਨੀਅਰ ਆਗੂ ਸਤਨਾਮ ਸਿੰਘ ਢਿੱਪਾਂਵਾਲੀ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਮੇਰੇ ਪਿਤਾ ਜੀ ਦੇ ਸਾਥੀ ਅਤੇ ਪਾਰਟੀ ਦੇ ਵਫ਼ਾਦਾਰ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਢਿੱਪਾਂਵਾਲੀ ਸਾਬਕਾ ਸਰਪੰਚ ਆਪਣੀ ਸੰਸਾਰਕ ਯਾਤਰਾ ਪੂਰਾ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਪ੍ਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਨੋਨੀਮਾਨ ਨੇ ਸਤਨਾਮ ਸਿੰਘ ਨਾਲ ਹਸਪਤਾਲ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਸਤਨਾਮ ਸਿੰਘ ਢਿੱਪਾਂਵਾਲੀ ਪਿਛਲੇ ਦਿਨੀਂ ਸਿਹਤ ਦੇ ਨਾਸਾਜ਼ ਹੋਣ ਕਾਰਨ ਹਸਪਤਾਲ ਵਿਚ ਦਾਖਲ ਹਨ, ਜਿਸ ਦੇ ਚੱਲਦੇ ਉਹ ਢਿੱਪਾਂਵਾਲੀ ਨਾਲ ਮੁਲਾਕਾਤ ਕਰਨ ਪਹੁੰਚੇ ਸਨ।