🔥 TRENDING IVF ਕਰਵਾਉਣ ਵਾਲੀਆਂ ਔਰਤਾਂ ਲਈ ਵੱਡੀ ਖ਼ਬਰ,... Koi jankari Abhi Tak nahin Mili Hai காரைக்குடி செட்டிநாடு வேளாண்மை கல்லூரி... ਪੰਜਾਬ ''ਚ ਆਧਾਰ ਕਾਰਡਾਂ ਦਾ ਕੰਮ ਕਰਵਾਉਣ ਵਾ... Karnataka to Extend LKG, UKG Classes t... Bhilwara to Face 3‑5 PM Power Cut on N...
18 Nov 2026•
ગુજરાતી मराठी ਪੰਜਾਬੀ বাংলা
Religion

ਸ੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ 'ਤੇ ਸਵਾਲ! ਧਮਕੀਆਂ ਮਿਲਣ ਦੇ ਬਾਵਜੂਦ...

✍️ Reporter: Shamsher Singh 🗓 18 Nov 2026, 12:32 PM 👁 19
Share: 💬 WhatsApp 📘 Facebook 𝕏 Post

ਸ੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ 'ਤੇ ਸਵਾਲ! ਧਮਕੀਆਂ ਮਿਲਣ ਦੇ ਬਾਵਜੂਦ...

ਸ੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ 'ਤੇ ਸਵਾਲ! ਧਮਕੀਆਂ ਮਿਲਣ ਦੇ ਬਾਵਜੂਦ...
‎Wednesday, Nov 18, 2026 ।
‎ਅੰਮ੍ਰਿਤਸਰ (need24)-ਉੱਤਰੀ ਭਾਰਤ ਦੇ ਪ੍ਰਮੁੱਖ ਤੀਰਥ ਅਸਥਾਨ ਸ਼੍ਰੀ ਦੁਰਗਿਆਣਾ ਮੰਦਰ ਨੂੰ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲਣ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ ਹਨ। ਇਹ ਦੋਸ਼ ਸ਼੍ਰੀ ਦੁਰਗਿਆਣਾ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਗਾਏ।
‎ਅਰੁਣ ਖੰਨਾ ਨੇ ਦੱਸਿਆ ਕਿ ਸ਼੍ਰੀ ਦੁਰਗਿਆਣਾ ਤੀਰਥ ਵਿਖੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਮੰਦਰ ਦੀ ਸੁਰੱਖਿਆ ’ਚ ਦਿਨ-ਰਾਤ 16 ਪੁਲਸ ਮੁਲਾਜ਼ਮ ਤਾਇਨਾਤ ਰਹਿੰਦੇ ਸਨ, ਪਰ ਪ੍ਰਸ਼ਾਸਨ ਨੇ ਕਮੇਟੀ ਨੂੰ ਬਿਨਾਂ ਕੋਈ ਅਗਾਊਂ ਸੂਚਨਾ ਦਿੱਤੇ ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਉੱਥੋਂ ਹਟਾ ਲਿਆ ਹੈ। ਮੌਜੂਦਾ ਸਮੇਂ ’ਚ ਸਥਿਤੀ ਇਹ ਹੈ ਕਿ ਮੰਦਰ ਕੰਪਲੈਕਸ ਦੀ ਸੁਰੱਖਿਆ ’ਚ ਇਕ ਵੀ ਪੁਲਸ ਮੁਲਾਜ਼ਮ ਤਾਇਨਾਤ ਨਹੀਂ ਹੈ, ਜਿਸ ਕਾਰਨ ਕਿਸੇ ਵੀ ਸਮੇਂ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੱਡੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦਾ ਹੈ।
‎ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਮੰਦਰ ਦੀ ਸੁਰੱਖਿਆ ਲਈ ਵਾਰ-ਵਾਰ ਅਪੀਲ ਕੀਤੀ ਜਾ ਚੁੱਕੀ ਹੈ, ਪਰ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਇਸ ਮਹਾਨ ਤੀਰਥ ਅਸਥਾਨ ਦੀ ਸੁਰੱਖਿਆ ਨਾਲ ਜਾਣਬੁੱਝ ਕੇ ਵਿਤਕਰਾ ਕੀਤਾ ਜਾ ਰਿਹਾ ਹੈ। ਜਨਰਲ ਸਕੱਤਰ ਅਰੁਣ ਖੰਨਾ ਨੇ ਪੰਜਾਬ ਦੇ ਮੁੱਖ ਮੰਤਰੀ, ਡੀ. ਜੀ. ਪੀ. ਪੰਜਾਬ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ਼ਰਧਾਲੂਆਂ ਦੀ ਆਸਥਾ ਅਤੇ ਮੰਦਰ ਦੀ ਸੰਵੇਦਨਸ਼ੀਲਤਾ ਨੂੰ ਧਿਆਨ ’ਚ ਰੱਖਦਿਆਂ ਇੱਥੇ ਤੁਰੰਤ ਪ੍ਰਭਾਵ ਨਾਲ ਢੁੱਕਵੀਂ ਪੁਲਸ ਫੋਰਸ ਤਾਇਨਾਤ ਕੀਤੀ ਜਾਵੇ, ਤਾਂ ਜੋ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਨੂੰ ਟਾਲਿਆ ਜਾ ਸਕੇ।
📲Get App