🔥 TRENDING Non-Metro India Drives Festive Retail... कल्याणपुरा पुरोहितान ब्लॉक चुनाव: 4 प्... Rajasthan Deploys AI‑Driven Digital Go... CM Sharma Meets Union Home Minister to... Vande Bharat Express to Traverse Thar... Bihar pushes to become export hub as C...
19 Nov 2026•
ગુજરાતી मराठी ਪੰਜਾਬੀ বাংলা
Sarkari Yojana

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

✍️ Reporter: Shamsher Singh 🗓 19 Nov 2026, 11:12 AM 👁 35
Share: 💬 WhatsApp 📘 Facebook 𝕏 Post

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ
‎Thursday, Nov 19, 2026।
‎ਚੰਡੀਗੜ੍ਹ (ssm) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਤਰਸ ਦੇ ਆਧਾਰ ’ਤੇ ਨਿਯੁਕਤੀ ਦੇ ਮਾਮਲਿਆਂ ’ਚ ਪੁਰਾਣੀ ਪੈਨਸ਼ਨ ਯੋਜਨਾ (ਓ. ਪੀ. ਐੱਸ.) ਦੀ ਪਾਤਰਤਾ ਤੈਅ ਕਰਨ ਲਈ ਨਿਯੁਕਤੀ ਹੁਕਮ ਜਾਰੀ ਹੋਣ ਦੀ ਤਾਰੀਖ਼ ਨਹੀਂ, ਸਗੋਂ ਨਿਯੁਕਤੀ ਪ੍ਰਕਿਰਿਆ ਸ਼ੁਰੂ ਹੋਣ ਦੀ ਤਾਰੀਖ਼ ਮਹੱਤਵਪੂਰਨ ਹੋਵੇਗੀ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਹਰਿਆਣਾ ਦੇ ਤਿੰਨ ਪਟੀਸ਼ਨਰਾਂ ਨੂੰ ਓ. ਪੀ. ਐੱਸ. ਦਾ ਲਾਭ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 28 ਅਕਤੂਬਰ 2005 ਤੋਂ ਪਹਿਲਾਂ ਨਿਯੁਕਤੀ ਪ੍ਰਕਿਰਿਆ ਸ਼ੁਰੂ ਹੋਣ ਦੇ ਬਾਵਜੂਦ ਜਨਵਰੀ-ਫ਼ਰਵਰੀ 2006 ’ਚ ਨਿਯੁਕਤੀ ਹੁਕਮ ਜਾਰੀ ਹੋਣ ਦੇ ਆਧਾਰ ’ਤੇ ਉਨ੍ਹਾਂ ਨੂੰ ਲਾਭ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ।
‎ਕੋਰਟ ਨੇ ਪਟੀਸ਼ਨਰਾਂ ਨੂੰ ਹੁਕਮ ਦੀ ਤਸਦੀਕਸ਼ੁਦਾ ਕਾਪੀ ਮਿਲਣ ਦੇ 6 ਹਫ਼ਤਿਆਂ ਦੇ ਅੰਦਰ ਓ. ਪੀ. ਐੱਸ. ਵਿਕਲਪ ਭਰਨ ਅਤੇ ਅਧਿਕਾਰੀਆਂ ਨੂੰ ਅਗਲੇ 6 ਹਫ਼ਤਿਆਂ ’ਚ ਦਾਅਵੇ ਨਿਪਟਾਉਣ ਅਤੇ ਸਬੰਧਿਤ ਲਾਭ ਦੇਣ ਦੇ ਨਿਰਦੇਸ਼ ਦਿੱਤੇ। ਇਸ ’ਚ ਐੱਨ. ਪੀ. ਐੱਸ. ਰਕਮ ਨੂੰ ਜੀ. ਪੀ. ਐੱਫ਼. ਖ਼ਾਤੇ ’ਚ ਤਬਦੀਲ ਕਰਨ ਦੀ ਪ੍ਰਕਿਰਿਆ ਵੀ ਸ਼ਾਮਲ ਹੋਵੇਗੀ।
📲Get App