🔥 TRENDING ସ୍ଥଳ ଭାଗ ଅତିକ୍ରମ କଲା ବାତ୍ୟା भांडेर कृषक मंडी में व्यापारी‑स्टाफ के... ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲ... ବିରୁପାକ୍ଷ ଅଗ୍ରୱାଲ ହତ୍ୟାକାଣ୍ଡ: ମୁଖ୍ୟ ଅଭ... Haryana HTET 2026 Exam Scheduled for D... Supreme Court Rules Non-Utilised 1894...
20 Nov 2026•
ગુજરાતી मराठी ਪੰਜਾਬੀ বাংলা
Automobile

ਪੰਜਾਬ: ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ

✍️ Reporter: Shamsher Singh 🗓 20 Nov 2026, 12:52 PM 👁 15
Share: 💬 WhatsApp 📘 Facebook 𝕏 Post

ਪੰਜਾਬ: ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ

ਪੰਜਾਬ: ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
‎Friday, Nov 20, 2026 ।
‎ਬਟਾਲਾ (need 24)- ਬਟਾਲਾ ਨੇੜਲੇ ਬਲਪੁਰੀਆਂ ਮੋੜ ਨੇੜੇ ਮਰੂਤੀ ਏਜੰਸੀ ਕੋਲ ਉਸ ਸਮੇਂ ਇੱਕ ਸੜਕ ਹਾਦਸਾ ਵਾਪਰ ਗਿਆ, ਜਦੋਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਸਕੂਲ ਵੈਨ ਨੂੰ ਤੇਜ਼ ਰਫ਼ਤਾਰ ਵਰਨਾ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਵੈਨ ਸੜਕ ਵਿਚਕਾਰ ਹੀ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ ਅਤੇ ਆਲੇ-ਦੁਆਲੇ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ। ਮਿਲੀ ਜਾਣਕਾਰੀ ਅਨੁਸਾਰ ਸਕੂਲ ਵੈਨ ਸਵੇਰੇ ਬੱਚਿਆਂ ਨੂੰ ਲੈ ਕੇ ਆਪਣੇ ਰੋਜ਼ਾਨਾ ਦੇ ਰੂਟ 'ਤੇ ਜਾ ਰਹੀ ਸੀ। ਜਦੋਂ ਵੈਨ ਬਲਪੁਰੀਆਂ ਮੋੜ ਨੇੜੇ ਮਰੂਤੀ ਏਜੰਸੀ ਕੋਲ ਪਹੁੰਚੀ ਤਾਂ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਵੈਨ ਨੂੰ ਟੱਕਰ ਮਾਰ ਦਿੱਤੀ। ਲੋਕਾਂ ਨੇ ਇਕੱਠੇ ਹੋ ਕੇ ਵੈਨ 'ਚ ਫਸੇ ਸਕੂਲੀ ਬੱਚਿਆਂ ਨੂੰ ਬਾਹਰ ਕੱਢਿਆ।
‎ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਵੱਡੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਅਤੇ ਬੱਚਿਆਂ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ 112 ਅਤੇ ਰੋਡ ਸੇਫਟੀ ਫੋਰਸ ਦੀ ਟੀਮ ਵੀ ਤੁਰੰਤ ਮੌਕੇ 'ਤੇ ਪਹੁੰਚ ਗਈ। ਟੀਮ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਗਈ। ਮੌਕੇ 'ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਵਰਨਾ ਕਾਰ ਚਾਲਕ ਵੱਲੋਂ ਸਕੂਲ ਵੈਨ ਨੂੰ ਟੱਕਰ ਮਾਰਨ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਨੇ ਇੱਕ ਵਾਰ ਫਿਰ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਸੜਕਾਂ 'ਤੇ ਤੇਜ਼ ਰਫ਼ਤਾਰ ਵਾਹਨ ਚਲਾਉਣ ਦੇ ਮਾਮਲੇ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਖ਼ਾਸ ਕਰਕੇ ਸਕੂਲ ਵੈਨਾਂ ਅਤੇ ਬੱਚਿਆਂ ਦੀ ਆਵਾਜਾਈ ਵਾਲੇ ਸਮੇਂ ਦੌਰਾਨ ਸਾਵਧਾਨੀ ਵਰਤਣ ਅਤੇ ਨਿਰਧਾਰਤ ਰਫ਼ਤਾਰ ਸੀਮਾ ਦੀ ਪਾਲਣਾ ਕਰਨ
📲Get App