🔥 TRENDING అక్వాన్ తుఫాన్: విశాఖపట్టణం 170 కి.మీ... भामन्या में धूम धड़ाका समिति द्वारा आय... अपमानजनक वागणूक आणि कमी मजुरीच्या निषे... शिवाजी नगर सर्किल के खाली प्लॉट में आग... New Zealand Surges to 317 at Lunch on... Nepal Prime Minister Balendra Shah to...
20 Nov 2026•
ગુજરાતી मराठी ਪੰਜਾਬੀ বাংলা
Politics

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ

✍️ Reporter: Shamsher Singh 🗓 20 Nov 2026, 03:43 PM 👁 27
Share: 💬 WhatsApp 📘 Facebook 𝕏 Post

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ
‎Friday, Nov 20, 2026।
‎ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ (ਦੱਖਣੀ) ਵਿਧਾਨ ਸਭਾ ਹਲਕੇ ਤੋਂ ਨਵਾਂ ਹਲਕਾ ਇੰਚਾਰਜ ਥਾਪਿਆ ਹੈ। ਪਾਰਟੀ ਵੱਲੋਂ ਸੁਰਜੀਤ ਸਿੰਘ ਪਹਿਲਵਾਨ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
‎ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰੰਘ ਪਹਿਲਵਾਨ ਇਸ ਵੇਲੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਵਜੋਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਹਨ। ਉਨ੍ਹਾਂ ਆਸ ਜਤਾਈ ਕਿ ਸੁਰਜੀਤ ਸਿੰਘ ਪਹਿਲਵਾਨ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਉਣਗੇ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਆਪਣਾ ਯੋਗਦਾਨ ਦੇਣਗੇ।
📲Get App