🔥 TRENDING Rishijaan10kf आपके साथ Winter school holidays 2026-27: State-... Dera Bhagat chief Baba Gurinder Singh... ED to Submit Digital Evidence to CBI i... West Bengal government kicks off 2027-... J&K Chief Secretary Inspects Urban Dev...
20 Nov 2026•
ગુજરાતી मराठी ਪੰਜਾਬੀ বাংলা
Entertainment

ਰਾਜ ਕੁੰਦਰਾ ਦੀ ਫ਼ਿਲਮ ਦੇ ਦਾਅਵਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਸਪੱਸ਼ਟੀਕਰਨ, ਜਥੇਦਾਰ ਸਾਹਿਬ ਵੱਲੋਂ ਨਹੀਂ ਦਿੱਤੀ ਗਈ ਕੋਈ ਮਨਜ਼ੂਰੀ।

✍️ Reporter: Shamsher Singh 🗓 20 Nov 2026, 01:29 PM 👁 17
Share: 💬 WhatsApp 📘 Facebook 𝕏 Post

ਰਾਜ ਕੁੰਦਰਾ ਦੀ ਫ਼ਿਲਮ ਦੇ ਦਾਅਵਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਸਪੱਸ਼ਟੀਕਰਨ, ਜਥੇਦਾਰ ਸਾਹਿਬ ਵੱਲੋਂ ਨਹੀਂ ਦਿੱਤੀ ਗਈ ਕੋਈ ਮਨਜ਼ੂਰੀ।

ਰਾਜ ਕੁੰਦਰਾ ਦੀ ਫ਼ਿਲਮ ਦੇ ਦਾਅਵਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਸਪੱਸ਼ਟੀਕਰਨ, ਜਥੇਦਾਰ ਸਾਹਿਬ ਵੱਲੋਂ ਨਹੀਂ ਦਿੱਤੀ ਗਈ ਕੋਈ ਮਨਜ਼ੂਰੀ।
‎20 nov 2026,ਅੰਮ੍ਰਿਤਸਰ। ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇੱਕ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸਬੰਧ ਵਿੱਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵੱਲੋਂ ਉਨ੍ਹਾਂ ਨੂੰ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।
‎ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵੱਲੋਂ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਰੱਖੇ ਸਨ।ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸਬੰਧੀ ਮਿਤੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰ: ਅ:ਤ/242 ਦੀ ਕਾਪੀ ਦਿੱਤੀ ਗਈ ਸੀ, ਜਿਸ ਵਿੱਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ।ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ।
‎ਰਾਜ ਕੁੰਦਰਾ ਨੂੰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿੱਚ ਰੱਖਣ।
‎ਸ. ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਪ੍ਰਵਾਨਗੀ ਦਿੱਤੀ ਹੈ ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
📲Get App