🔥 TRENDING 21-year-old West Bengal man killed in... West Bengal grapples with 261,000 pend... West Bengal Allocates Rs 1,055 Crore f... Second Shooting in Two Months at Hair... পুকুর থেকে উদ্ধার দুই মাসের শিশুর নিথর... ప్రజల ఆశయాలకు అనుగుణంగా పనిచేస్తా జీకే...
21 Nov 2026•
ગુજરાતી मराठी ਪੰਜਾਬੀ বাংলা
Politics

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

✍️ Reporter: Shamsher Singh 🗓 21 Nov 2026, 10:07 PM 👁 15
Share: 💬 WhatsApp 📘 Facebook 𝕏 Post

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
‎Saturday, Nov 21, 2026।
ਸ਼ਮਸ਼ੇਰ ਸਿੰਘ ਮਰਾੜ,‎- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਜੀ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਕੀਤਾ ਗਿਆ। ਚਰਨ ਕੌਰ ਜੀ ਦੇ ਅੰਤਿਮ ਸੰਸਕਾਰ 'ਤੇ ਵੱਡੀ ਗਿਣਤੀ 'ਚ ਸੰਗਤ, ਪਰਿਵਾਰਕ ਮੈਂਬਰ ਅਤੇ ਇਲਾਕਾ ਨਿਵਾਸੀ ਪਹੁੰਚੇ। ਇਸ ਮੌਕੇ ਮਾਹੌਲ ਗਮਗੀਨ ਰਿਹਾ ਅਤੇ ਸੰਗਤਾਂ ਨੇ ਨਮ ਅੱਖਾਂ ਨਾਲ ਮਾਤਾ ਜੀ ਨੂੰ ਅੰਤਿਮ ਵਿਦਾਈ ਦਿੱਤੀ।
‎ਜਾਣਕਾਰੀ ਅਨੁਸਾਰ ਦੁਪਹਿਰ 12 ਵਜੇ ਦੇ ਕਰੀਬ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਪਹੁੰਚੇ। ਉਨ੍ਹਾਂ ਦੇ ਪਹੁੰਚਣ 'ਤੇ ਅੰਤਿਮ ਅਰਦਾਸ ਉਪਰੰਤ ਸੰਸਕਾਰ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦਿੱਤੀ ਗਈ। ਅੰਤਿਮ ਸੰਸਕਾਰ ਤੋਂ ਬਾਅਦ ਅੰਮ੍ਰਿਤਪਾਲ ਨੂੰ ਡਿੱਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਗਿਆ।
‎
‎ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਆਉਣ ਤੋਂ ਪਹਿਲਾਂ ਪਿੰਡ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਵੱਲੋਂ ਖੁਦ ਪਿੰਡ ਜੱਲੂਪੁਰ ਖੈੜਾ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਸਮਾਗਮ ਨੂੰ ਮੱਦੇਨਜ਼ਰ ਰੱਖਦਿਆਂ ਪਿੰਡ 'ਚ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ 'ਚ ਨਹੀਂ ਲੈਣ ਦਿੱਤਾ ਜਾਵੇਗਾ। ਅੰਤਿਮ ਸੰਸਕਾਰ ਸ਼ਾਂਤਮਈ ਢੰਗ ਨਾਲ ਸੰਪੂਰਨ ਹੋ ਗਿਆ
📲Get App